ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਮਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ, ਦੇਸ਼ ਦੀ ਏਕਤਾ ਅਤੇ ਅਖੰਡਤਾ ਖ਼ਿਲਾਫ਼ ਹੋਣ ਵਾਲੀਆਂ ਦੁਸ਼ਮਣ ਤਾਕਤਾਂ ਤੋਂ ਲਗਾਤਾਰ ਖ਼ਤਰੇ ਵਿੱਚ ਹੈ ਅਤੇ ਇਸ ਖ਼ਤਰੇ ਨੂੰ ਨੱਥ ਪਾਉਣ ਲਈ ਇਕਜੁੱਟਤਾ, ਤਾਲਮੇਲ ਅਤੇ ਮਜ਼ਬੂਤ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਅਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਧਮਕੀ ਨੂੰ ਗੰਭੀਰਤਾ ਨਾਲ ਲੈਣਗੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੁਹਾਲੀ ਵਿੱਚ ਹੋਏ ਧਮਾਕੇ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।