ਚਮਕੌਰ ਸਾਹਿਬ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਹਰਿਆਲੀ ਮਿਸ਼ਨ ਤਹਿਤ ਪੰਜਾਬ ਇੰਟਰਨੈਸ਼ਨਲ ਸਕੂਲ ਪਿੱਪਲ ਮਾਜਰਾ ਦੇ ਵਿਦਿਆਰਥੀਆਂ ਵੱਲੋਂ ਸਕੂਲ ਅਤੇ ਵੱਖ-ਵੱਖ ਥਾਵਾਂ ’ਤੇ 1400 ਬੂਟੇ ਲਾਏ ਗਏ। ਪ੍ਰਿੰਸੀਪਲ ਅਨੁਰਾਧਾ ਧੀਮਾਨ ਨੇ ਦੱਸਿਆ ਕਿ ਹਰਿਆਲੀ ਮਿਸ਼ਨ ਤਹਿਤ ਸਕੂਲ ਵਿੱਚ ਇੱਕ ਸਾਦਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਸਾਬਕਾ ਜੰਗਲਾਤ ਅਧਿਕਾਰੀ ਪ੍ਰਗਟ ਸਿੰਘ ਰੋਲੂਮਾਜਰਾ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ, ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਅਤੇ ਮੈਨੇਜਰ ਪ੍ਰੀਤਪਾਲ ਕੌਰ ਅਟਵਾਲ ਨੇ ਇਸ ਉਪਰਾਲੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ