ਨਵੀਂ ਦਿੱਲੀ, 11 ਜਨਵਰੀ
ਸੁਪਰੀਮ ਕੋਰਟ ਨੇ ਪਰਾਲੀ ਜਲਾਉਣ ਤੇ ਹੋਰ ਕਾਰਨਾਂ ਕਰ ਕੇ ਦਿੱਲੀ ਤੇ ਐਨਸੀਆਰ ਖੇਤਰ ਵਿਚ ਵਧਦੇ ਹਵਾ ਪ੍ਰਦੂਸ਼ਣ ’ਤੇ ਚਿੰਤਾ ਜ਼ਾਹਰ ਕੀਤੀ ਹੈ। ਸਰਵਉਚ ਅਦਾਲਤ ਦੇ ਮੁੱਖ ਜੱਜ ਐਸ ਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ ਕੇਂਦਰ ਨੂੰ ਇਸ ਦੇ ਨਿਪਟਾਰੇ ਲਈ ਕੀਤੇ ਯਤਨਾਂ ਬਾਰੇ ਵਿਸਥਾਰਤ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਪ੍ਰਦੂਸ਼ਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਪਰਾਲੀ ਜਲਾਉਣ ਕਾਰਨ ਭਵਿੱਖ ਵਿਚ ਇਹ ਪ੍ਰਦੂਸ਼ਣ ਵਧੇਗਾ ਜਿਸ ’ਤੇ ਅਦਾਲਤ ਨੇ ਕਿਹਾ ਕਿ ਉਹ ਇਸ ਖੇਤਰ ਵਿਚ ਪ੍ਰਦੂਸ਼ਣ ਨੂੰ ਘਟਾਉਣ ਲਈ ਕੀਤੇ ਗਏ ਯਤਨਾਂ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਮਾਮਲੇ ਦੀ ਸੁਣਵਾਈ ਅੱਗੇ ਪਾਉਂਦਿਆਂ ਇਸ ਦੇ ਹੱਲ ਲਈ ਯਤਨ ਕਰਨ ਲਈ ਕਿਹਾ।-ਪੀਟੀਆਈ