ਮੁੱਲਾਂਪੁਰ ਦਾਖਾ (ਪੱਤਰ ਪ੍ਰੇਰਕ): ਸਿੱਖਿਆ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਪਿੰਡ ਚੱਕ ਕਲਾਂ ਦੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਆਪਣੀ ਮਾਲਕੀ ਵਾਲੀ 13 ਏਕੜ ਜ਼ਮੀਨ ਅੱਜ ਸੂਬਾ ਸਰਕਾਰ ਦੇ ਹਵਾਲੇ ਕਰਨ ਦਾ ਨਿਵੇਕਲਾ ਫ਼ੈਸਲਾ ਕੀਤਾ ਗਿਆ ਹੈ। ਟਰੱਸਟ ਦੇ ਅਹੁਦੇਦਾਰਾਂ ਵੱਲੋਂ ਪਿੰਡ ਚੱਕ ਕਲਾਂ ਵਿੱਚ ਪਹੁੰਚੇ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਜ਼ਮੀਨ ਦੇ ਕਾਗ਼ਜ਼ਾਤ ਸੌਂਪੇ ਗਏ। ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਲੋਕਾਂ ਦੀ ਭਲਾਈ ਲਈ ਇੱਥੇ ਮੈਡੀਕਲ ਕਾਲਜ ਜਾਂ ਹਸਪਤਾਲ ਸਥਾਪਤ ਕਰਨ ਲਈ ਉੱਦਮ ਕਰਨਗੇ।