DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Weathe: ਅੱਜ ਮੁੜ ਬਦਲ ਸਕਦੈ ਮੌਸਮ ਦਾ ਮਿਜ਼ਾਜ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਅਤਿ ਦੀ ਗਰਮੀ ਤੋਂ 2-3 ਦਿਨਾਂ ਦੀ ਰਾਹਤ ਮਿਲਣ ਤੋਂ ਬਾਅਦ ਅੱਜ ਮੁੜ ਤੋਂ ਗਰਮੀ ਨੇ ਹੱਥ ਦਿਖਾਉਣੇ ਸ਼ੁਰੂ ਕਰ ਦਿੱਤੇ ਪਰ ਆਉਂਦੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ। ਪੰਜਾਬ ਅਤੇ...

  • fb
  • twitter
  • whatsapp
  • whatsapp
Advertisement

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਅਤਿ ਦੀ ਗਰਮੀ ਤੋਂ 2-3 ਦਿਨਾਂ ਦੀ ਰਾਹਤ ਮਿਲਣ ਤੋਂ ਬਾਅਦ ਅੱਜ ਮੁੜ ਤੋਂ ਗਰਮੀ ਨੇ ਹੱਥ ਦਿਖਾਉਣੇ ਸ਼ੁਰੂ ਕਰ ਦਿੱਤੇ ਪਰ ਆਉਂਦੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ। ਪੰਜਾਬ ਅਤੇ ਹਰਿਆਣਾ ਵਿੱਚ ਅਗਲੇ 4 ਦਿਨ ਮੁੜ ਤੋਂ ਮੌਸਮ ਜਾ ਮਿਜ਼ਾਜ ਬਦਲ ਸਕਦਾ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਨੇਰੀ ਚੱਲੇਗੀ ਅਤੇ ਕਈ ਥਾਵਾਂ ’ਤੇ ਹਲਕੇ ਤੋਂ ਦਰਮਿਆਨਾ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਨੇ 3 ਤੇ 4 ਜੂਨ ਨੂੂੰ ਖ਼ਰਾਬ ਮੌਸਮ ਲਈ ਔਰੈਂਜ ਅਤੇ 5 ਤੇ 6 ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਗਰਮੀ ਦਾ ਕਹਿਰ ਜਾਰੀ ਰਿਹਾ। ਇਸ ਕਰ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਪੰਜਾਬ ਦਾ ਬਠਿੰਡਾ ਅਤੇ ਹਰਿਆਣਾ ਦਾ ਸਿਰਸਾ ਸ਼ਹਿਰ ਸਭ ਤੋਂ ਗਰਮ ਰਹੇ ਹਨ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਅਤੇ ਸਿਰਸਾ ਵਿੱਚ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਵਧਣ ਕਰ ਕੇ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਮੌਸਮ ਜਾ ਮਿਜ਼ਾਜ ਬਦਲਣ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 37.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 38.4 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 36.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।

Advertisement

Advertisement
Advertisement
×