DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਿੱਖ ਕਤਲੇਆਮ ਦੇ ਜ਼ਖ਼ਮ ਅਜੇ ਅੱਲੇ: ਧਾਮੀ

ਸਮੇਂ ਦੀਆਂ ਸਰਕਾਰਾਂ ’ਤੇ ਸਿੱਖਾਂ ਨੂੰ ਇਨਸਾਫ਼ ਨਾ ਦੇਣ ਦੇ ਦੋਸ਼

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਨਵੰਬਰ 1984 ਦੌਰਾਨ ਸਮੇਂ ਦੀ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅਜੇ ਵੀ ਅੱਲੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਨੂੰ ਸਤਿਕਾਰ ਭੇਟ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਪਹਿਲੀ ਨਵੰਬਰ ਤੋਂ ਲੈ ਕੇ ਕਰੀਬ ਇਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਢਾਹਿਆ ਗਿਆ। ਇਹ ਮਾਨਵਤਾ ਵਿਰੁੱਧ ਅਜਿਹਾ ਕਾਰਾ ਸੀ, ਜਿਸ ਨੇ ਸਮੁੱਚੀ ਦੁਨੀਆ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ’ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ, ਪਰ ਅਫ਼ਸੋਸ ਕਿ ਇਨਸਾਫ਼ ਦੇਣ ਦੀ ਬਜਾਏ ਕਾਂਗਰਸ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਦੀ ਹਮੇਸ਼ਾ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ।

Advertisement

ਉਨ੍ਹਾਂ ਕਿਹਾ ਕਿ ਨਵੰਬਰ ਮਹੀਨਾ ਆਉਂਦਿਆਂ ਹੀ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ। ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਠੋਸ ਕਦਮ ਚੁੱਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨਸਾਫ਼ ਦੀ ਇਹ ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਿਆਂ ਪ੍ਰਣਾਲੀ ਵਿਚ ਭਰੋਸੇ ਦੀ ਵੀ ਲੜਾਈ ਹੈ।

Advertisement

ਜਦੋਂ ਤੱਕ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਪੀੜਤ ਪਰਿਵਾਰਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਹਰ ਸਾਲ ਇਸ ਦੀ ਯਾਦ ਮਨਾਈ ਜਾਂਦੀ ਹੈ। ਇਸੇ ਸਬੰਧ ਵਿੱਚ ਭਲਕੇ 2 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਅਖੰਡ ਪਾਠ ਦੇ ਭੋਗ ਪਾ ਕੇ ਸ਼ਹੀਦਾਂ ਨਮਿਤ ਅਰਦਾਸ

ਕੀਤੀ ਜਾਵੇਗੀ।

Advertisement
×