ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਮੋਗਾ/ਅਜੀਤਵਾਲ, 11 ਅਗਸਤ
ਬੱਧਨੀ ਕਲਾਂ ਵਿਚ ਲੰਘੀ ਸ਼ਾਮ ਇਕ ਦਲਿਤ ਨੌਜਵਾਨ ਨੇ ਘਰੇਲੂ ਝਗੜੇ ਤੋਂ ਪ੍ਰੇਸ਼ਾਨ ਹੋ ਕੇ ਦਰੱਖ਼ਤ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਉਸ ਨੇ ਲਾਈਵ ਵੀਡੀਓ ਬਣਾ ਕੇ ਆਪਣੇ ਸਹੁਰਿਆਂ ’ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ। ਥਾਣਾ ਬੱਧਨੀ ਕਲਾਂ ਪੁਲੀਸ ਨੇ ਮ੍ਰਿਤਕ ਦੀ ਪਤਨੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਾਸਾਉਣ ਦਾ ਕੇਸ ਦਰਜ ਕੀਤਾ ਹੈ। ਡੀਐੱਸਪੀ ਨਿਹਾਲ ਸਿੰਘ ਵਾਲਾ ਮਨਮੋਹਣ ਸਿੰਘ ਔਲਖ ਅਤੇ ਥਾਣਾ ਬੱਧਨੀ ਕਲਾਂ ਮੁਖੀ ਕਰਮਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮ੍ਰਿਤਕ ਹਰਦੀਪ ਸਿੰਘ (34) ਦੇ ਪਿਤਾ ਰੇਸ਼ਮ ਸਿੰਘ ਦੇ ਬਿਆਨ ਉੱਤੇ ਮ੍ਰਿਤਕ ਦੀ ਪਤਨੀ ਕਰਮਜੀਤ ਕੌਰ, ਸੱਸ ਭੋਲੀ, ਸਾਲਾ ਸੁਖਚੈਨ ਸਿੰਘ ਵਾਸੀ ਪਿੰਡ ਦੌਧਰ, ਸਾਲੀ ਵੀਰਪਾਲ ਕੌਰ ਤੇ ਸਾਂਢੂ ਹਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।