ਯੂਥ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਮਾਡਲ ਦੀ ਨਿਖੇਧੀ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 24 ਸਤੰਬਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਅੱਜ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫੇਲ੍ਹ ਹੋਏ ਸਿੱਖਿਆ ਮਾਡਲ ਦੀ ਨਿਖੇਧੀ ਕੀਤੀ ਹੈ। ਇਸ ਦਾ ਪਰਦਾਫਾਸ਼ ਸੁਪਰੀਮ ਕੋਰਟ ਦੇ ਹਾਲ ਹੀ ਵਿੱਚ ਐੱਮਬੀਬੀਐੱਸ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਸਤੰਬਰ
Advertisement
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਅੱਜ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫੇਲ੍ਹ ਹੋਏ ਸਿੱਖਿਆ ਮਾਡਲ ਦੀ ਨਿਖੇਧੀ ਕੀਤੀ ਹੈ। ਇਸ ਦਾ ਪਰਦਾਫਾਸ਼ ਸੁਪਰੀਮ ਕੋਰਟ ਦੇ ਹਾਲ ਹੀ ਵਿੱਚ ਐੱਮਬੀਬੀਐੱਸ ਦਾਖ਼ਲਿਆਂ ਵਿੱਚ ਐੱਨਆਰਆਈ ਕੋਟੇ ਬਾਰੇ ਦਿੱਤੇ ਫੈਸਲੇ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਅੱਜ ਪੰਜਾਬ ’ਚ ਵਿਦਿਆਰਥੀਆਂ ਨਾਲ ਘਪਲੇ ਕਰਨ ਦੀ ਕੋਸ਼ਿਸ਼ ਨੂੰ ਨੰਗਾ ਕਰ ਦਿੱਤਾ ਹੈ, ਜਿਸ ਵਿੱਚ ਐੱਨਆਰਆਈ ਕੋਟਾ ਪ੍ਰਣਾਲੀ ਨੂੰ ‘ਧੋਖਾਧੜੀ’ ਤੇ ‘ਸ਼ੋਸ਼ਣਕਾਰੀ’ ਕਰਾਰ ਦਿੱਤਾ ਗਿਆ ਹੈ। ਸ੍ਰੀ ਝਿੰਜਰ ਨੇ ਸਰਕਾਰ ਦੀ ਅਪੀਲ ਨੂੰ ਸੁਪਰੀਮ ਕੋਰਟ ਵੱਲੋਂ ਖਾਰਜ ਕਰਨਾ ਪੰਜਾਬ ਦੇ ਵਿਦਿਆਰਥੀਆਂ ਦੀ ਇਸ ਬੇਇਨਸਾਫ਼ੀ ਪ੍ਰਣਾਲੀ ਨਾਲ ਲੜ ਰਹੇ ਵਿਦਿਆਰਥੀਆਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦਾਖਲੇ ਲਈ ਮੈਰਿਟ ਨੂੰ ਯਕੀਨੀ ਬਣਾਇਆ ਜਾਵੇ।
Advertisement
×