ਗਾਇਕ ਜਵੰਦਾ ਦੀ ਗੰਭੀਰ ਹਾਲਤ ’ਚ ਕੋਈ ਸੁਧਾਰ ਨਹੀਂ
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਣ ਮਗਰੋਂ ਉਹ ਸੱਤ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਹਸਪਤਾਲ ਨੇ ਉਨ੍ਹਾਂ ਨੂੰ ਵੈਂਟੀਲੇਟਰ ਤੇ ਜੀਵਨ ਬਚਾਊ ਉਪਕਰਨਾਂ...
Advertisement
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਣ ਮਗਰੋਂ ਉਹ ਸੱਤ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਹਸਪਤਾਲ ਨੇ ਉਨ੍ਹਾਂ ਨੂੰ ਵੈਂਟੀਲੇਟਰ ਤੇ ਜੀਵਨ ਬਚਾਊ ਉਪਕਰਨਾਂ ’ਤੇ ਰੱਖਿਆ ਹੋਇਆ ਹੈ। ਦੇਰ ਸ਼ਾਮ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਹਸਪਤਾਲ ਪੁੱਜੇ। ਉਨ੍ਹਾਂ ਜਵੰਦਾ ਦੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੱਤਾ ਤੇ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਡਾਕਟਰਾਂ ਕੋਲੋਂ ਵੀ ਗਾਇਕ ਦੀ ਸਿਹਤ ਦਾ ਹਾਲ ਜਾਣਿਆ। ਇਸੇ ਤਰ੍ਹਾਂ ਪੰਜਾਬੀ ਗਾਇਕ ਹੰਸ ਰਾਜ ਹੰਸ, ਰੁਪਿੰਦਰ ਹਾਂਡਾ, ਪੰਮੀ ਬਾਈ ਸਮੇਤ ਦਰਜਨ ਤੋਂ ਵੱਧ ਗਾਇਕਾਂ ਨੇ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਜਵੰਦਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਹੌਸਲਾ ਦਿੱਤਾ।
Advertisement
Advertisement
×