ਭਾਜਪਾ ਨਾਲ ਗੱਠਜੋੜ ’ਚ ਕੁਝ ਵੀ ਗ਼ਲਤ ਨਹੀਂ: ਅਮਰਿੰਦਰ

‘ਮਹਾਗੱਠਜੋੜ ਨੇ ਚਾਹਿਆ ਤਾਂ ਮੂਹਰੇ ਹੋ ਕੇ ਅਗਵਾਈ ਦੇਵਾਂਗਾ’

ਭਾਜਪਾ ਨਾਲ ਗੱਠਜੋੜ ’ਚ ਕੁਝ ਵੀ ਗ਼ਲਤ ਨਹੀਂ: ਅਮਰਿੰਦਰ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 20 ਅਕਤੂਬਰ

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਅੱਡ ਹੋਏ ਢੀਂਡਸਾ ਤੇ ਬ੍ਰਹਮਪੁਰਾ ਧੜਿਆਂ ਨਾਲ ਮਿਲ ਕੇ ਜਲਦੀ ਹੀ ਨਵੀਂ ਸਿਆਸੀ ਪਾਰਟੀ ਬਣਾਉਣ ਦੇ ਐਲਾਨ ਕਰਕੇ ‘ਕਾਂਗਰਸ’ ਦੇ ਨਿਸ਼ਾਨੇ ’ਤੇ ਆਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਅੱਜ ਕਿਹਾ ਕਿ ਕੇਂਦਰ ਸਰਕਾਰ ਜੇਕਰ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲੈਂਦੀ ਹੈ ਤਾਂ ਭਾਜਪਾ ਨਾਲ ਹੱਥ ਮਿਲਾਉਣ ਵਿੱਚ ਕੁਝ ਵੀ ਗ਼ਲਤ ਨਹੀਂ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਜਾਨਸ਼ੀਨ ਚਰਨਜੀਤ ਸਿੰਘ ਚੰਨੀ ਚੰਗਾ ਬੰਦਾ ਹੈ ਤੇ ਉਹ ਸਿਰਫ਼ ਪੰਜਾਬ ਕਾਂਗਰਸ ਦੇ ਨਵੇਂ ਥਾਪੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕਰਦੇ ਹਨ। 2022 ਵਿੱਚ ਨਵੀਂ ਪਾਰੀ ਖੇਡਣ ਬਾਰੇ ਕੈਪਟਨ ਨੇ ਕਿਹਾ, ‘‘ਜੇਕਰ ‘ਮਹਾਗੱਠਜੋੜ’ ਨੇ ਚਾਹਿਆ ਤਾਂ ਮੂਹਰੇ ਹੋ ਕੇ ਕਮਾਨ ਸੰਭਾਲਾਂਗਾ। ਪਹਿਲਾਂ ਮੇਰਾ ਸਰਗਰਮ ਸਿਆਸਤ ਤੋਂ ਸੰਨਿਆਸ ਲੈਣ ਦਾ ਵਿਚਾਰ ਸੀ, ਪਰ ਹੁਣ ਨਹੀਂ।’’ ਇੰਟਰਵਿਊ ਦੌਰਾਨ ਭਾਜਪਾ ਨਾਲ ਸੀਟਾਂ ਦੇ ਲੈਣ-ਦੇਣ ਤੇ ਕੇਂਦਰ ’ਚ ਕੋਈ ਭੂਮਿਕਾ ਦਿੱਤੇ ਜਾਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਦੀ ਘੜੀ ਅਜਿਹੀ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ, ‘‘ਮੈਂ ਦੋ ਵਾਰ ਸੰਸਦ ਮੈਂਬਰ ਰਿਹਾ ਹਾਂ ਤੇ ਦੋਵੇਂ ਵਾਰ ਮੈਂ ਅਸਤੀਫ਼ਾ ਦਿੱਤਾ। ਮੇਰਾ ਦਿਲ ਪੰਜਾਬ ਵਿੱਚ ਹੈ। ਉਹ ਮੈਨੂੰ ਰੱਖਿਆ, ਖੇਤੀ ਜਾਂ ਫਿਰ ਕੋਈ ਹੋਰ ਮੰਤਰਾਲਾ ਦੇਣ ਦੀ ਪੇਸ਼ਕਸ਼ ਕਰਨ, ਪਰ ਮੈਂ ਸਿਰਫ਼ ਪੰਜਾਬ ਵਿੱਚ ਹੀ ਰਹਾਂਗਾ।’’ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਸੀ ਕਿ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਉਨ੍ਹਾਂ ਦੀ ਅਗਵਾਈ ’ਚ ਹੀ ਲੜੀਆਂ ਜਾਣ, ਪਾਰਟੀ ਦੇ ਜਿੱਤਣ ’ਤੇ ਉਹ ਖੁ਼ਦ ਲਾਂਭੇ ਹੋ ਜਾਣਗੇ ਤੇ ਪਾਰਟੀ ਪ੍ਰਧਾਨ ਨਵੇਂ ਮੁੱਖ ਮੰਤਰੀ ਦੀ ਚੋਣ ਕਰ ਲੈਣ। ਪੰਜਾਬ ਵਿੱਚ ਉਨ੍ਹਾਂ (ਕੈਪਟਨ) ਖ਼ਿਲਾਫ਼ ਸੱਤਾ ਵਿਰੋਧੀ ਲਹਿਰ ਚੱਲਣ ਬਾਰੇ ਪੁੱਛੇ ਜਾਣ ’ਤੇ ਕੈਪਟਨ ਨੇ ਕਿਹਾ ਕਿ ਤਿੰਨ ਮਹੀਨਿਆਂ ’ਚ ਪਤਾ ਲੱਗ ਜਾਵੇਗਾ ਕਿ ਬਹੁਮਤ ਕਿਸ ਪਾਸੇ ਹੈ।

‘ਸਿੱਧੂ ਦੇ ਪ੍ਰਧਾਨ ਬਣਨ ਮਗਰੋਂ ਪਾਰਟੀ ਦੇ ਆਧਾਰ ਨੂੰ ਖੋਰਾ ਲੱਗਾ’

ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਮਗਰੋਂ ਪਾਰਟੀ ਨੇ ਬੜੀ ਤੇਜ਼ੀ ਨਾਲ ਪੰਜਾਬ ’ਚ ਆਪਣਾ ਆਧਾਰ ਗੁਆਇਆ ਹੈ। ਉਨ੍ਹਾਂ ਕਿਹਾ, ‘‘ਛੇ ਮਹੀਨੇ ਪਹਿਲਾਂ ਅਸੀਂ ਮਜ਼ਬੂਤ ਸਥਿਤੀ ਵਿੱਚ ਸੀ, ਪਰ ਹੁਣ ਪਾਰਟੀ ਨਿਘਾਰ ਵੱਲ ਹੈ ਤੇ ਇਸ ਦੀ ਇਕੋ ਇਕ ਮੁੱਖ ਵਜ੍ਹਾ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣਾ ਹੈ।

ਦੇਸ਼ ਭਗਤ ਅਮਰਿੰਦਰ ਲਈ ਭਾਜਪਾ ਨੇ ਦਰ ਖੋਲ੍ਹੇ 

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਅਗਾਮੀ ਅਸੈਂਬਲੀ ਚੋਣਾਂ ਵਿੱਚ ਭਾਜਪਾ ਨਾਲ ਹੱਥ ਮਿਲਾਉਣ ਦੇ ਦਿੱਤੇ ਸੰਕੇਤ ਦਾ ਭਗਵਾ ਪਾਰਟੀ ਨੇ ਵੀ ਬੜਾ ਨਿੱਘਾ ਜਵਾਬ ਦਿੱਤਾ ਹੈ। ਭਾਜਪਾ ਨੇ ਅਮਰਿੰਦਰ ਦੀ ਦੇਸ਼ਭਗਤ ਵਜੋਂ ਤਾਰੀਫ਼ ਕਰਦਿਆਂ ਕਿਹਾ ਕਿ ਉਹ ਕੌਮੀ ਹਿੱਤਾਂ ਨੂੰ ਮੂਹਰੇ ਰੱਖਣ ਵਾਲਿਆਂ ਨਾਲ ਹੱਥ ਮਿਲਾਉਣ ਲਈ ਤਿਆਰ ਹੈ ਤੇ ਗੱਠਜੋੜ ਲਈ ਦਰ ਹਮੇਸ਼ਾਂ ਖੁੱਲ੍ਹੇ ਹਨ। ਭਾਜਪਾ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਵੰਸ਼ ਤੋਂ ਦੂਰ ਹੋ ਕੇ ਰਾਸ਼ਟਰਵਾਦ ਵੱਲ ਵੱਧ ਰਹੇ ਹਨ। ਭਾਜਪਾ ਆਗੂ ਨੇ ਹਾਲਾਂਕਿ ਇਸ਼ਾਰਾ ਕੀਤਾ ਕਿ ਅਜੇ ਕੁਝ ਵੀ ਫਾਈਨਲ ਨਹੀਂ ਹੈ ਕਿਉਂਕਿ ‘ਅਮਰਿੰਦਰ ਸਿੰਘ ਨੇ ਅਜੇ ਆਪਣੀ ਪਾਰਟੀ ਬਣਾਉਣੀ ਹੈ।’ ਚੇਤੇ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਦਿਨ ਇਕ ਭਾਜਪਾ ਨਾਲ ਸੀਟਾਂ ਦੇ ਲੈਣ-ਦੇਣ ਤੇ ਕੇਂਦਰ ’ਚ ਕੋਈ ਭੂਮਿਕਾ ਦਿੱਤੇ ਜਾਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਦੀ ਘੜੀ ਅਜਿਹੀ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ, ‘‘ਮੈਂ ਦੋ ਵਾਰ ਸੰਸਦ ਮੈਂਬਰ ਰਿਹਾ ਹਾਂ ਤੇ ਦੋਵੇਂ ਵਾਰ ਮੈਂ ਅਸਤੀਫ਼ਾ ਦਿੱਤਾ। ਮੇਰਾ ਦਿਲ ਪੰਜਾਬ ਵਿੱਚ ਹੈ। ਉਹ ਮੈਨੂੰ ਰੱਖਿਆ, ਖੇਤੀ ਜਾਂ ਫਿਰ ਕੋਈ ਹੋਰ ਮੰਤਰਾਲਾ ਦੇਣ ਦੀ ਪੇਸ਼ਕਸ਼ ਕਰਨ, ਪਰ ਮੈਂ ਸਿਰਫ਼ ਪੰਜਾਬ ਵਿੱਚ ਹੀ ਰਹਾਂਗਾ।’’ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਸੀ ਕਿ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਉਨ੍ਹਾਂ ਦੀ ਅਗਵਾਈ ’ਚ ਹੀ ਲੜੀਆਂ ਜਾਣ, ਪਾਰਟੀ ਦੇ ਜਿੱਤਣ ’ਤੇ ਉਹ ਖੁ਼ਦ ਲਾਂਭੇ ਹੋ ਜਾਣਗੇ ਤੇ ਪਾਰਟੀ ਪ੍ਰਧਾਨ ਨਵੇਂ ਮੁੱਖ ਮੰਤਰੀ ਦੀ ਚੋਣ ਕਰ ਲੈਣ। ਪੰਜਾਬ ਵਿੱਚ ਉਨ੍ਹਾਂ (ਕੈਪਟਨ) ਖ਼ਿਲਾਫ਼ ਸੱਤਾ ਵਿਰੋਧੀ ਲਹਿਰ ਚੱਲਣ ਬਾਰੇ ਪੁੱਛੇ ਜਾਣ ’ਤੇ ਕੈਪਟਨ ਨੇ ਕਿਹਾ ਕਿ ਤਿੰਨ ਮਹੀਨਿਆਂ ’ਚ ਪਤਾ ਲੱਗ ਜਾਵੇਗਾ ਕਿ ਬਹੁਮਤ ਕਿਸ ਪਾਸੇ ਹੈ।

‘ਸਿੱਧੂ ਦੇ ਪ੍ਰਧਾਨ ਬਣਨ ਮਗਰੋਂ ਪਾਰਟੀ ਦੇ ਆਧਾਰ ਨੂੰ ਖੋਰਾ ਲੱਗਾ’

ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਮਗਰੋਂ ਪਾਰਟੀ ਨੇ ਬੜੀ ਤੇਜ਼ੀ ਨਾਲ ਪੰਜਾਬ ’ਚ ਆਪਣਾ ਆਧਾਰ ਗੁਆਇਆ ਹੈ। ਉਨ੍ਹਾਂ ਕਿਹਾ, ‘‘ਛੇ ਮਹੀਨੇ ਪਹਿਲਾਂ ਅਸੀਂ ਮਜ਼ਬੂਤ ਸਥਿਤੀ ਵਿੱਚ ਸੀ, ਪਰ ਹੁਣ ਪਾਰਟੀ ਨਿਘਾਰ ਵੱਲ ਹੈ ਤੇ ਇਸ ਦੀ ਇਕੋ ਇਕ ਮੁੱਖ ਵਜ੍ਹਾ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All