DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਰੀਕਾ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਸ਼ਮੂਲੀਅਤ ਵਾਲੇ ਟਰੱਕ ਹਾਦਸੇ ਦੀ ਨਿਰਪੱਖ ਜਾਂਚ ਹੋਵੇ: ਸੁਖਬੀਰ ਬਾਦਲ

ਜਸ਼ਨਪ੍ਰੀਤ ਦੇ ਪਰਿਵਾਰ ਨੇ ਸੁਖਬੀਰ ਬਾਦਲ ਨਾਲ ਮਿਲ ਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ; ਅਦਾਲਤ ’ਚ ਨੌਜਵਾਨ ਦੀਆਂ ਬਿਨਾਂ ਦਸਤਾਰ ਤਸਵੀਰਾਂ ਨਸ਼ਰ ਕਰਨ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਦੱਸਿਆ

  • fb
  • twitter
  • whatsapp
  • whatsapp
featured-img featured-img
ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਦੇ ਹੋਏ ਜਸ਼ਨਪ੍ਰੀਤ ਦੇ ਪਰਿਵਾਰਕ ਮੈਂਬਰ ਤੇ ਪਤਵੰਤੇ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰੀਕਾ ’ਚ ਟਰੱਕ ਹਾਦਸੇ ’ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ ਦੇ ਮਾਮਲੇ ਨਿਰਪੱਖ ਜਾਂਚ ਦੀ ਵਕਾਲਤ ਕੀਤੀ ਹੈ।

ਅਮਰੀਕਾ ਦੇ ਸੈਨ ਬਰਨਾਰਡੀਨੋ ਕਾਊਂਟੀ ਵਿੱਚ ਸੜਕ ਹਾਦਸੇ ’ਚ ਗਲਤ ਦੋਸ਼ਾਂ ਵਿਚ ਘਿਰੇ ਦੀਨਾਨਗਰ ਦੇ ਪਿੰਡ ਪੁਰਾਣਾ ਸ਼ਾਲਾ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ (21) ਲਈ ਇਨਸਾਫ਼ ਦੀ ਮੰਗ ਕਰਦਿਆਂ ਉਸ ਦੇ ਪਰਿਵਾਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।

Advertisement

ਇਸ ਮਾਮਲੇ ਸਬੰਧੀ ਸ੍ਰੀ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਭਾਰਤ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਜਸ਼ਨਪ੍ਰੀਤ ਸਿੰਘ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ।

Advertisement

ਪਰਿਵਾਰ ਵੱਲੋੰ ਅੱਜ ਪਿੰਡ ਬਾਦਲ ਵਿਖੇ ਮੁਲਾਕਾਤ ਦੌਰਾਨ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਚਾਵਲਾ ਵੀ ਮੌਜੂਦ ਸਨ।

ਪਰਿਵਾਰ ਨੇ ਪਿੰਡ ਬਾਦਲ ਰਿਹਾਇਸ਼ੀ 'ਤੇ ਮੁਲਾਕਾਤ ਮੌਕੇ ਸ੍ਰੀ ਬਾਦਲ ਨੂੰ ਦੱਸਿਆ ਕਿ ਜਸ਼ਨਪ੍ਰੀਤ ਇੱਕ ਮਿਹਨਤੀ, ਸੰਜੀਦਾ ਅਤੇ ਧਾਰਮਿਕ ਨੌਜਵਾਨ ਹੈ, ਜਿਸ ਉੱਤੇ ਨਸ਼ੇ ਦੇ ਅਸਰ ਹੇਠ ਹੋਣ ਦਾ ਦੋਸ਼ ਬਿਲਕੁਲ ਗਲਤ ਹੈ। ਉਨ੍ਹਾਂ ਦੱਸਿਆ ਕਿ ਟੌਕਸੀਕੋਲੋਜੀ ਰਿਪੋਰਟਾਂ ਗਲਤ ਤਰੀਕੇ ਨਾਲ ਤਿਆਰ ਕੀਤੀਆਂ ਗਈਆਂ ਹਨ ਅਤੇ ਇਸ ਦੀ ਦੁਬਾਰਾ ਜਾਂਚ ਜ਼ਰੂਰੀ ਹੈ।

ਬਾਦਲ ਨੇ ਇਸ ਹਾਦਸੇ ’ਚ ਮੌਤਾਂ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਅਮਰੀਕੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੂਰੇ ਮਾਮਲੇ ਦੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਜਾਂਚ ਹੋਵੇ।

ਸਾਬਕਾ ਉਪ ਮੁੱਖ ਮੰਤਰੀ ਨੇ ਜਸ਼ਨਪ੍ਰੀਤ ਸਿੰਘ ਦੀਆਂ ਅਮਰੀਕੀ ਅਦਾਲਤ ਵਿਚ ਬਿਨਾਂ ਦਸਤਾਰ ਵਾਲੀਆਂ ਤਸਵੀਰਾਂ ਸਾਹਮਣੇ ਆਉਣ ਨੂੰ ਬਹੁਤ ਹੀ ਦੁਖਦਾਈ ਅਤੇ ਸਿੱਖ ਪਹਿਚਾਣ ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਰਹਿੰਦਾ ਹਰ ਸਿੱਖ ਨੌਜਵਾਨ ਆਪਣੀ ਪਹਿਚਾਣ ਨਾਲ ਜੁੜੀ ਮਰਿਆਦਾ ਦਾ ਸਤਿਕਾਰ ਦਾ ਪੂਰਾ ਹੱਕਦਾਰ ਹੈ।

Advertisement
×