ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਜੂਨ
ਸਨਅਤੀ ਸ਼ਹਿਰ ਵਿਚ ਚਾਰ ਗਰਭਵਤੀ ਔਰਤਾਂ ਸਣੇ 12 ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਨਵੇਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਲੁਧਿਆਣਾ ਦੇ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਕੀਤੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸ਼ਨਿੱਚਰਵਾਰ ਰਾਤ ਨੂੰ ਆਈਆਂ ਰਿਪੋਰਟਾਂ ਵਿਚ ਚਾਰ ਗਰਭਵਤੀਆਂ ਕਰੋਨਾ ਪਾਜ਼ੇਟਿਵ ਪਾਈਆਂ ਗਈਆਂ ਹਨ ਜੋ ਦੋਰਾਹਾ ਇਸਲਾਮਗੰਜ, ਵੱਡੀ ਹੈਬੋਵਾਲ, ਮੁੰਡੀਆਂ ਤੇ ਦਸ਼ਮੇਸ਼ ਨਗਰ ਇਲਾਕੇ ਵਿਚ ਰਹਿਣ ਵਾਲੀਆਂ ਹਨ। ਇਸ ਤੋਂ ਇਲਾਵਾ ਨਿਊ ਦੀਪ ਨਗਰ ਸਿਵਲ ਲਾਈਨ ਦੀ ਰਹਿਣ ਵਾਲੀ 53 ਸਾਲਾ ਔਰਤ, ਹਬੀਬਗੰਜ ਦੀ 65 ਸਾਲਾ ਔਰਤ ਅਤੇ ਖੰਨਾ ਦੇ ਬੈਂਕ ਵਿਚ ਮੁਲਾਜ਼ਮ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਫਾਜ਼ਿਲਕਾ ਤੇ ਲੁਧਿਆਣਾ ਦੇ ਪ੍ਰੇਮ ਨਗਰ ਵਾਸੀ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ।