ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 30 ਸਤੰਬਰ
ਇਥੋਂ ਦੀ ਵੈਰੋਵਾਲ ਰੋਡ ’ਤੇ ਕਿਸਾਨ ਵੱਲੋਂ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ, ਜਿਸ ’ਤੇ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਦੇ ਹੁਕਮਾਂ ਅਨੁਸਾਰ ਕਾਰਵਾਈ ਕੀਤੀ ਗਈ। ਐੱਸਐਚਓ ਜੰਡਿਆਲਾ ਗੁਰੂ ਹਰਚੰਦ ਸਿੰਘ ਨੇ ਕਿਹਾ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੰਡਿਆਲਾ ਗੁਰੂ ਦੇ ਵੈਰੋਵਾਲ ਰੋਡ ਇਲਾਕੇ ਵਿਚ ਕਿਸੇ ਕਿਸਾਨ ਨੇ ਪਰਾਲੀ ਨੂੰ ਅੱਗ ਲਗਾਈ ਹੈ, ਜਿਸ ’ਤੇ ਕਾਰਵਾਈ ਕਰਦਿਆਂ ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਅਤੇ ਚੌਕੀ ਇੰਚਾਰਜ ਨੂੰ ਇਸ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।