ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਆਰੰਭ
ਜਥੇਦਾਰ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ
‘ਮੀਰੀ-ਪੀਰੀ ਖ਼ਾਲਸਾ ਮਾਰਚ’ ਦਾ ਤੀਜਾ ਪੜਾਅ ਅੱਜ ਤਖ਼ਤ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਗਿਆ। ਮਾਰਚ ਦੀ ਸ਼ੁਰੁੂਆਤ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਅੰਮ੍ਰਿਤ ਵੇਲੇ ਤੋਂ ਹੀ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਮਾਰਚ ਵਿੱਚ ਸ਼ਾਮਲ ਹੋਣ ਲਈ ਪੁੱਜ ਰਹੀਆਂ ਸਨ। ਇਹ ਮਾਰਚ ਦੁਆਬੇ ਅਤੇ ਮਾਝੇ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ 25 ਸਤੰਬਰ ਨੂੰ ਅਕਾਲ ਤਖ਼ਤ, ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।
ਜਥੇਦਾਰ ਗੜਗੱਜ ਨੇ ਕਿਹਾ ਕਿ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਮਾਰਚ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਐੱਸ ਜੀ ਪੀ ਸੀ ਮੈਂਬਰ ਹਰਜਿੰਦਰ ਕੌਰ ਅਤੇ ਗੁਰਚਰਨ ਸਿੰਘ ਗਰੇਵਾਲ, ਤਖਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਸ਼੍ੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਸ਼੍ੋਮਣੀ ਕਮੇਟੀ ਦੇ ਅਧਿਕਾਰੀ, ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।

