DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖਾਲਿਸਤਾਨੀ ਨਾਅਰੇ ਲਿਖਣ ਵਾਲੇ ਕਾਬੂ

ਮੁਲਜ਼ਮਾਂ ਨੇ ਹੁਸ਼ਿਆਰਪੁਰ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਵੀ ਕੀਤੀ

  • fb
  • twitter
  • whatsapp
  • whatsapp
featured-img featured-img
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ।
Advertisement

ਕਮਿਸ਼ਨਰੇਟ ਪੁਲੀਸ ਜਲੰਧਰ ਨੇ ਜਲੰਧਰ ਸਥਿਤ ਰੈੱਡ ਕਰਾਸ ਭਵਨ ਦੀ ਕੰਧ ’ਤੇ 29 ਸਤੰਬਰ ਨੂੰ ਖਾਲਿਸਤਾਨੀ ਨਾਅਰੇ ਲਿਖਣ ਦੇ ਦੋਸ਼ ਹੇਠ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਜ਼ ਫਾਰ ਜਸਟਿਸ’ (ਐੱਸ ਐੱਫ ਜੇ) ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਰਾਜਦੀਪ ਸਿੰਘ ਦੋਵੇਂ ਵਾਸੀ ਪਿੰਡ ਨਿਹਾਲੂਵਾਲ, ਜਲੰਧਰ ਦਿਹਾਤੀ ਵਜੋਂ ਹੋਈ ਹੈ। ਦੋਵਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਅਤੇ ਐੱਨ ਡੀ ਪੀ ਐੱਸ ਐਕਟ ਤਹਿਤ ਕਈ ਕੇਸ ਦਰਜ ਹਨ। ਪੁਲੀਸ ਟੀਮਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਮੁਲਜ਼ਮਾਂ ਨੇ ਹੁਸ਼ਿਆਰਪੁਰ ਦੇ ਚੱਬੇਵਾਲ ਨੇੜਲੇ ਪਿੰਡ ਬਾੜੀਆਂ ਕਲਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਵੀ ਕੀਤੀ ਸੀ। ਇਸ ਸਬੰਧ ਵਿੱਚ ਥਾਣਾ ਚੱਬੇਵਾਲ ’ਚ ਕੇਸ ਦਰਜ ਹੈ। ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

Advertisement
Advertisement
×