ਰਵੇਲ ਸਿੰਘ ਭਿੰਡਰ
ਪਟਿਆਲਾ, 1 ਜੁਲਾਈ
ਪੰਜਾਬ ਭਰ ’ਚੋਂ ਹਜ਼ਾਰਾਂ ਦੀ ਗਿਣਤੀ ਪੁੱਜੇ ਬਿਜਲੀ ਕਾਮਿਆਂ ਵੱਲੋਂ ਅੱਜ ਇੱਥੇ ਪਾਵਰਕੌਮ ਦੇ ਮੁੱਖ ਦਫ਼ਤਰ ਦੇ ਤਿੰਨੇ ਗੇਟਾਂ ਨੂੰ ਦਫ਼ਤਰ ਸਵੇਰੇ ਅੱਠ ਵਜੇ ਘੇਰ ਲਿਆ। ਇਸ ਦਰੌਾਨ ਕੋਈ ਵੀ ਮੁਲਾਜ਼ਮ ਅੰਦਰ ਦਫ਼ਤਰ ਨਹੀਂ ਜਾ ਸਕਿਆ। ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਵਿਚਲੀਆਂ ਵੱਖ ਵੱਖ ਬਿਜਲੀ ਮੁਲਾਜ਼ਮ ਜਥੇਬੰਦੀਆਂ ਦੇ ਇਸ ਸਾਂਝੇ ਰੋਸ ਪ੍ਰੋਗਰਾਮ ਦੌਰਾਨ ਆਗੂਆਂ ਨੇ ਪਾਵਰ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮੈਨੇਜਮੈਂਟ ਜੁਆਇੰਟ ਫੋਰਮ ਨਾਲ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਮੰਗ ਪੱਤਰ ਅਨੁਸਾਰ ਰਹਿੰਦੀਆਂ ਮੰਗਾਂ ਵੀ ਤੁਰੰਤ ਮੰਨਣ ਉੱਤੇ ਜ਼ੋਰ ਦਿੰਦਿਆਂ ਕਈ ਮਾਮਲਿਆਂ ਉੱਤੇ ਕੈਪਟਨ ਸਰਕਾਰ ਖ਼ਿਲਾਫ਼ ਵੀ ਤਿੱਖੇ ਵਾਰ ਕੀਤੇ। ਆਗੂਆਂ ਆਖਿਆ ਕਿ ਮੈਨੇਜਮੈਂਟ ਤੇ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਮਸਲਿਆਂ ਤੋਂ ਘੇਸਲ ਵੱਟਣ ਤੋਂ ਮੁਲਾਜ਼ਮ ਜਥੇਬੰਦੀਆਂ ਵਿਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ।
ਫੋਰਮ ਜੁਆਇੰਟ ਫੋਰਮ ਦੇ ਸਕੱਤਰ ਸਾਥੀ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਬਾਅਦ ਦੁਪਹਿਰ ਦੋ ਵਜੇ ਮਗਰੋਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕੀਤਾ। ਪੁਲੀਸ ਨੇ ਉਨ੍ਹਾਂ ਨੂੰ ਵਾਈਪੀਐੱਸ ਚੌਕ ਵਿੱਚ ਰੋਕ ਲਿਆ। ਇਥੇ ਮੁਲਾਜ਼ਮਾਂ ਨੇ ਭਾਰੀ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਤਹਿਸੀਦਾਰ ਨੇ ਨੇਤਾਵਾਂ ਤੋਂ ਮੰਗਪੱਤਰ ਿਲਆ ਤੇ ਪੈਨਲੀ ਮੀਟਿੰਗ ਕਰਵਾਉਣ ਦਾ ਭਰੋਸ ਦਿੱਤਾ। ਇਸ ਮਗਰੋਂ ਪ੍ਰਦਰਸ਼ਨ ਭਰੋੇਸੇ ’ਤੇ ਖਤਮ ਕਰ ਦਿੱਤਾ ਗਿਆ। ਇਸ ਮੌਕੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।