DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜੀਠੀਆ ’ਤੇ ਹਮਲੇ ਦਾ ਖਤਰਾ

ਕੇਂਦਰੀ ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਦੀਆਂ ਏਜੰਸੀਆਂ ਨੂੰ ਚੌਕਸ ਕੀਤਾ

  • fb
  • twitter
  • whatsapp
  • whatsapp
Advertisement

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਬੱਬਰ ਖਾਲਸਾ ਨਾਮੀ ਜਥੇਬੰਦੀ ਵੱਲੋਂ ਹਮਲਾ ਕੀਤਾ ਜਾ ਸਕਦਾ ਹੈ। ਕੇਂਦਰ ਸਰਕਾਰ ਦੀਆਂ ਖੁਫੀਆ ਏਜੰਸੀਆਂ ਨੇ ਇਸ ਬਾਰੇ ਕਾਊਂਟਰ ਇੰਟੈਲੀਜੈਂਸ ਪੰਜਾਬ ਨੂੰ ਸੂਚਿਤ ਕਰ ਦਿੱਤਾ ਹੈ। ਇਸ ਸਬੰਧੀ ਵਧੀਕ ਡੀ ਜੀ ਪੀ ਨੇ ਸੁਰੱਖਿਆ ਤੇ ਜੇਲ੍ਹ ਵਿਭਾਗ ਦੇ ਡੀ ਜੀ ਪੀ ’ਜ਼ ਨੂੰ ਵੀ ਪੱਤਰ ਲਿਖ ਕੇ ਚੌਕਸ ਕਰ ਦਿੱਤਾ ਹੈ। ਪੱਤਰ ਵਿੱਚ ਕੇਂਦਰੀ ਏਜੰਸੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ‘ਬੱਬਰ ਖਾਲਸਾ ਇੰਟਰਨੈਸ਼ਨਲ’ ਵੱਲੋਂ ਮਜੀਠੀਆ ’ਤੇ ਹਮਲੇ ਦੀ ਯੋਜਨਾ ਬਣਾਈ ਜਾ ਰਹੀ ਹੈ, ਜਿਸ ਕਾਰਨ ਚੌਕਸ ਰਹਿਣ ਦੀ ਲੋੜ ਹੈ। ਦੂਜੇ ਪਾਸੇ ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਜੀਠੀਆ ਨੂੰ ਪਹਿਲਾਂ ਹੀ ਵੱਖਰੇ ਸੈੱਲ ਵਿੱਚ ਰੱਖਿਆ ਗਿਆ ਹੈ ਤੇ ਸੁਰੱਖਿਆ ਪੱਖੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਹੀ ਅਦਾਲਤੀ ਸੁਣਵਾਈ ਲਈ ਵੀ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਬਾਹਰ ਲਿਜਾਣ ਦੀ ਬਜਾਏ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਲੋਕ ਸੰਪਰਕ ਤੇ ਮਾਲ ਵਿਭਾਗ ਵਰਗੇ ਮਹਿਕਮਿਆਂ ਦੇ ਮੰਤਰੀ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਵਰਗੇ ਵੱਕਾਰੀ ਅਹੁਦਿਆਂ ’ਤੇ ਰਹਿ ਚੁੱਕੇ ਹਨ। ਉਹ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਵੀ ਹਨ। ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪਾਰਟੀ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਰੱਖਿਆ ਦੇ ਪੱਖ ਤੋਂ ਮਜੀਠੀਆ ਪ੍ਰਤੀ ਪੂਰੀ ਚੌਕਸੀ ਵਰਤੀ ਜਾਵੇ। ਮਜੀਠੀਆ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਹਨ।

Advertisement
Advertisement
×