ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਪਾਰ ਰੋਕਣ ਦੀ ਧਮਕੀ ਨਾਲ ਭਾਰਤ-ਪਾਕਿ ਜੰਗ ਰੁਕਵਾਈ: ਟਰੰਪ

ਨਵੀਂ ਦਿੱਲੀ (ਅਜੈ ਬੈਨਰਜੀ): ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਮੁੜ ਦੁਹਰਾਇਆ ਕਿ ਉਨ੍ਹਾਂ ਨੇ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ‘ਗੋਲੀਬੰਦੀ’ ਕਰਵਾਈ ਹੈ। ਉਨ੍ਹਾਂ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਪਿਛਲੇ ਮਹੀਨੇ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਜੰਗ ਵਾਲੇ ਹਾਲਾਤ...
Advertisement

ਨਵੀਂ ਦਿੱਲੀ (ਅਜੈ ਬੈਨਰਜੀ): ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਮੁੜ ਦੁਹਰਾਇਆ ਕਿ ਉਨ੍ਹਾਂ ਨੇ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ‘ਗੋਲੀਬੰਦੀ’ ਕਰਵਾਈ ਹੈ। ਉਨ੍ਹਾਂ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਪਿਛਲੇ ਮਹੀਨੇ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਜੰਗ ਵਾਲੇ ਹਾਲਾਤ ਰੋਕਣ ਲਈ ਉਨ੍ਹਾਂ ਦੋਵਾਂ ਦੇਸ਼ਾਂ ਨਾਲ ਵਪਾਰ ਰੋਕਣ ਦੀ ਧਮਕੀ ਦਿੱਤੀ ਸੀ। ਪਿਛਲੇ ਹਫ਼ਤੇ ਭਾਰਤ ਨੇ ਦੋਵੇਂ ਦਾਅਵੇ ਰੱਦ ਕਰ ਦਿੱਤੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 18 ਜੂਨ ਨੂੰ ਕਿਹਾ ਸੀ ਕਿ ਫ਼ੌਜੀ ਕਾਰਵਾਈ ਰੋਕਣ ਦੇ ਫੈਸਲੇ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਸਿੱਧੇ ਤੌਰ ’ਤੇ ਚਰਚਾ ਹੋਈ ਸੀ।

Advertisement
Advertisement