ਗੁਰਦੁਆਰਾ ਨਾਨਕ ਝੀਰਾ ਸਾਹਿਬ ਨੂੰ ਮਿਲੀ ਧਮਕੀ ਚਿੰਤਾ ਦਾ ਵਿਸ਼ਾ: ਬਾਬਾ ਬਲਬੀਰ ਸਿੰਘ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ ਨੇ ਕਿਹਾ ਹੈ ਕਿ ਸਿੱਖਾਂ ਦੇ ਸਰਬਉੱਚ ਧਾਰਮਿਕ ਅਸਥਾਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਰਾਹੀਂ ਸੰਗਤ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ...
Advertisement
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ ਨੇ ਕਿਹਾ ਹੈ ਕਿ ਸਿੱਖਾਂ ਦੇ ਸਰਬਉੱਚ ਧਾਰਮਿਕ ਅਸਥਾਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਰਾਹੀਂ ਸੰਗਤ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹਰਿਮੰਦਰ ਸਾਹਿਬ ਨੂੰ ਅਜਿਹੀਆਂ ਧਮਕੀ ਭਰੀਆਂ ਈ-ਮੇਲਜ਼ ਮਿਲ ਚੁਕੀਆਂ ਹਨ ਅਤੇ ਹੁਣ ਬਿਦਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਨਾਨਕ ਝੀਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਮਿਲੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਸ ਸੰਵੇਦਨਸ਼ੀਲ ਮੁੱਦੇ ਵੱਲ ਧਿਆਨ ਦਿੰਦਿਆਂ ਮੁਲਜ਼ਮਾਂ ਨੂੰ ਜਨਤਾ ਦੀ ਕਚਹਿਰੀ ’ਚ ਪੇਸ਼ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੌਮੀ ਮੀਡੀਆ ਨੂੰ ਵੀ ਇਹ ਮੁੱਦਾ ਸੁਹਿਰਦਤਾ ਨਾਲ ਉਭਾਰਨਾ ਚਾਹੀਦਾ ਹੈ।
Advertisement
Advertisement
×