DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Faridkot ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਇਮਾਰਤਾਂ ਦੀ ਪੂਰੀ ਜਾਂਚ ਤੋਂ ਬਾਅਦ ਕੋਈ ਸ਼ੱਕੀ ਵਸਤੂ ਨਹੀਂ ਮਿਲੀ; ਪੁਲੀਸ ਅਨੁਸਾਰ ਈਮੇਲ ਪਿੱਛੇ ਖਾਲਿਸਤਾਨ ਸਮਰਥਕਾਂ ਦਾ ਹੱਥ

  • fb
  • twitter
  • whatsapp
  • whatsapp
featured-img featured-img
ਫਰੀਦਕੋਟ ਸ਼ਹਿਰ 'ਚ ਧਮਕੀ ਮਿਲਣ ਵਾਲੇ ਸਕੂਲਾਂ 'ਚੋਂ ਇੱਕ ਦੀ ਤਲਾਸ਼ੀ ਲੈਂਦੀ ਹੋਈ ਪੁਲੀਸ। ਟ੍ਰਿਬਿਊਨ ਫੋਟੋ
Advertisement

ਫਰੀਦਕੋਟ ਜ਼ਿਲ੍ਹੇ ਦੇ ਛੇ ਸਕੂਲਾਂ ਨੂੰ ਮੰਗਲਵਾਰ ਸਵੇਰੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ, ਜਿਸ ਤੋਂ ਬਾਅਦ ਨਿਸ਼ਾਨਾ ਬਣਾਏ ਗਏ ਸਾਰੇ ਅਦਾਰਿਆਂ 'ਚ ਵਿਆਪਕ ਤਲਾਸ਼ੀ ਅਭਿਆਨ ਚਲਾਇਆ ਗਿਆ। ਚੈਕਿੰਗ ਦੌਰਾਨ ਕਿਸੇ ਵੀ ਸਕੂਲ 'ਚੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ।

ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਲਗਪਗ 10:15 ਵਜੇ ਦੋ ਵੱਖ-ਵੱਖ ਈਮੇਲਜ਼ ਪ੍ਰਾਪਤ ਹੋਈਆਂ। ਪਹਿਲੀ ਈਮੇਲ ਵਿੱਚ ਕੇਂਦਰੀ ਵਿਦਿਆਲਿਆ, ਦਿੱਲੀ ਇੰਟਰਨੈਸ਼ਨਲ ਸਕੂਲ ਅਤੇ ਜਵਾਹਰ ਨਵੋਦਿਆ ਵਿਦਿਆਲਿਆ, ਸਾਦਿਕ ਰੋਡ, ਫਰੀਦਕੋਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਕੁਝ ਸਮੇਂ ਬਾਅਦ ਦੂਜੀ ਈਮੇਲ ਰਾਹੀਂ ਮਹਾਤਮਾ ਗਾਂਧੀ ਮੈਮੋਰੀਅਲ ਸਕੂਲ, ਮਾਊਂਟ ਲਿਟਰਾ ਜ਼ੀ ਸਕੂਲ ਅਤੇ ਸੈਂਟ ਮੈਰੀ ਸਕੂਲ ਨੂੰ ਵੀ ਅਜਿਹੀ ਹੀ ਧਮਕੀ ਦਿੱਤੀ ਗਈ।

Advertisement

ਖਾਲਿਸਤਾਨ ਸਮਰਥਕਾਂ ਵੱਲੋਂ ਭੇਜੀਆਂ ਦੱਸੀਆਂ ਜਾਂਦੀਆਂ ਇਨ੍ਹਾਂ ਈਮੇਲਾਂ ਤੋਂ ਬਾਅਦ ਤੁਰੰਤ ਅਲਰਟ ਜਾਰੀ ਕਰ ਦਿੱਤਾ ਗਿਆ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ’ਤੇ ਡੀਐੱਸਪੀ ਪੱਧਰ ਦੇ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਦੀ ਅਗਵਾਈ ਹੇਠ ਪੁਲੀਸ ਟੀਮਾਂ ਸਾਰੇ ਛੇ ਸਕੂਲਾਂ ’ਚ ਪਹੁੰਚੀਆਂ ਅਤੇ ਇਮਾਰਤਾਂ ਦੇ ਕੋਨੇ-ਕੋਨੇ ਦੀ ਡੂੰਘਾਈ ਨਾਲ ਤਲਾਸ਼ੀ ਲਈ।

Advertisement

ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਧਮਕੀ ਭਰੀਆਂ ਈਮੇਲਾਂ ਦਾ ਪਤਾ ਲੱਗਦਿਆਂ ਹੀ ਪੁਲੀਸ ਹਰਕਤ ਵਿੱਚ ਆ ਗਈ ਅਤੇ ਸਬੰਧਤ ਸਕੂਲਾਂ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕਿਸੇ ਵੀ ਅਦਾਰੇ ਵਿੱਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਉਨ੍ਹਾਂ ਲੋਕਾਂ ਨੂੰ ਅਜਿਹੀਆਂ ਧਮਕੀਆਂ ਤੋਂ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੁਲੀਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Advertisement
×