ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਗੰਭੀਰ ਮਾਮਲਾ: ਮਾਨ
ਸ਼੍ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇੱਥੇ ਕਿਹਾ ਕਿ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਗੰਭੀਰ ਚਿੰਤਾ ਦਾ ਵਿਸ਼ਾ ਹਨ ਅਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਫੌਰੀ ਅਤੇ ਸਖ਼ਤ ਕਾਰਵਾਈ...
Advertisement
ਸ਼੍ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇੱਥੇ ਕਿਹਾ ਕਿ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਗੰਭੀਰ ਚਿੰਤਾ ਦਾ ਵਿਸ਼ਾ ਹਨ ਅਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਫੌਰੀ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਧਮਕੀਆਂ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਧਿਕਾਰਤ ਈ-ਮੇਲ ’ਤੇ ਭੇਜੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਘਟਨਾਵਾਂ ਬਾਰੇ ਮੋਦੀ ਸਰਕਾਰ ਨੇ ਕੋਈ ਗੰਭੀਰ ਜਾਂਚ ਨਹੀਂ ਕੀਤੀ। ਉਨ੍ਹਾਂ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਦੀ ਸਖ਼ਤੀ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।
Advertisement
Advertisement
×