ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 30 ਜੂਨ
ਮਮਦੋਟ ਖੇਤਰ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਤੋਂ ਥੋੜ੍ਹੀ ਦੂਰੀ ’ਤੇ ਸਥਿਤ ਇੱਕ ਕਿਸਾਨ ਦੇ ਖੇਤ ਵਿੱਚੋਂ ਸਾਢੇ ਤਿੰਨ ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਪੰਜ ਪੈਕੇਟਾਂ ਵਿਚ ਭਰ ਕੇ ਭੇਜੀ ਗਈ ਇਸ ਖੇਪ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਸਾਢੇ ਸਤਾਰਾਂ ਕਰੋੜ ਰੁਪਏ ਦੱਸੀ ਜਾਂਦੀ ਹੈ। ਜਾਣਕਾਰੀ ਮੁਤਾਬਕ 28-29 ਜੂਨ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਵਾਲੇ ਪਾਸਿਉਂ ਉੱਡਿਆ ਡਰੋਨ ਭਾਰਤੀ ਸਰਹੱਦ ਅੰਦਰ ਦਾਖ਼ਲ ਹੋ ਗਿਆ। ਸਰਹੱਦ ’ਤੇ ਗਸ਼ਤ ਕਰ ਰਹੇ ਬੀਐੱਸਐੱਫ਼ ਦੀ 136 ਬਟਾਲੀਅਨ ਦੇ ਜਵਾਨਾਂ ਨੇ ਡਰੋਨ ’ਤੇ ਫ਼ਾੲਇਰਿੰਗ ਕੀਤੀ ਜਿਸ ਕਰਕੇ ਉਹ ਵਾਪਸ ਚਲਾ ਗਿਆ। ਇਸ ਤੋਂ ਪਹਿਲਾਂ ਗਸ਼ਤ ਦੌਰਾਨ ਕਿਸਾਨ ਬਲਵੰਤ ਸਿੰਘ ਵਾਸੀ ਕਾਲੂ ਅਰਾਈਆਂ ਹਿਠਾੜ ਦੇ ਖੇਤਾਂ ਵਿਚੋਂ ਪੰਜ ਪੈਕੇਟ ਹੈਰੋਇਨ ਬਰਾਮਦ ਹੋਈ।