ਸਾਢੇ ਤਿੰਨ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਣੇ ਕਾਬੂ
ਜ਼ੀਰਾ (ਪੱਤਰ ਪ੍ਰੇਰਕ): ਸਦਰ ਪੁਲੀਸ ਨੇ ਸਾਢੇ ਤਿੰਨ ਕਿਲੋ ਹੈਰੋਇਨ ਅਤੇ ਦੋ ਲੱਖ ਰੁਪਏ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਥਾਣਾ ਸਦਰ ਜ਼ੀਰਾ ਦੇ ਮੁੱਖ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਣੇ ਇਲਾਕੇ ਵਿੱਚ ਗਸ਼ਤ ਕਰ...
Advertisement
ਜ਼ੀਰਾ (ਪੱਤਰ ਪ੍ਰੇਰਕ):
ਸਦਰ ਪੁਲੀਸ ਨੇ ਸਾਢੇ ਤਿੰਨ ਕਿਲੋ ਹੈਰੋਇਨ ਅਤੇ ਦੋ ਲੱਖ ਰੁਪਏ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਥਾਣਾ ਸਦਰ ਜ਼ੀਰਾ ਦੇ ਮੁੱਖ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਣੇ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ, ਇਸ ਦੌਰਾਨ ਪੁਲੀਸ ਨੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਸਾਢੇ ਤਿੰਨ ਕਿੱਲੋ ਹੈਰੋਇਨ ਅਤੇ ਦੋ ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਰਛਪਾਲ ਸਿੰਘ ਉਰਫ ਗੋਰਾ ਵਾਸੀ ਬਸਤੀ ਮਾਛੀਆਂ ਜ਼ੀਰਾ ਵਜੋਂ ਹੋਈ ਹੈ।
Advertisement
Advertisement
×