ਸਰਹੱਦ ਤੋਂ ਸਵਾ ਤਿੰਨ ਕਿੱਲੋ ਹੈਰੋਇਨ ਬਰਾਮਦ
ਸੁਰੱਖਿਆ ਬਲਾਂ ਨੇ ਸਰਹੱਦੀ ਪਿੰਡ ਗੱਟੀ ਰਾਜੋ ਕੇ ਵਿੱਚ ਨਸ਼ਾ ਤਸਕਰ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 3.248 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਦਰ ਫਿਰੋਜ਼ਪੁਰ ਪੁਲੀਸ ਨੇ ਇਸ ਸਬੰਧੀ ਨਸ਼ਾ ਤਸਕਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜ਼ਿਲ੍ਹਾ ਪੁਲੀਸ...
Advertisement
ਸੁਰੱਖਿਆ ਬਲਾਂ ਨੇ ਸਰਹੱਦੀ ਪਿੰਡ ਗੱਟੀ ਰਾਜੋ ਕੇ ਵਿੱਚ ਨਸ਼ਾ ਤਸਕਰ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 3.248 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਦਰ ਫਿਰੋਜ਼ਪੁਰ ਪੁਲੀਸ ਨੇ ਇਸ ਸਬੰਧੀ ਨਸ਼ਾ ਤਸਕਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਕਾਰਵਾਈ ਗੁਪਤ ਸੂਚਨਾ ਦੇ ਅਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲੀ ਸੀ ਕਿ ਸੰਦੀਪ ਉਰਫ਼ ਸੀਪਾ ਵਾਸੀ ਗੱਟੀ ਰਾਜੋ ਕੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਂਦਾ ਹੈ ਤੇ ਅੱਗੇ ਵੇਚਦਾ ਹੈ। ਉਸ ਨੇ ਹੁਣ ਸਰਹੱਦ ਪਾਰੋਂ ਮੰਗਵਾਈ ਹੈਰੋਇਨ ਦੀ ਖੇਪ ਗੱਟੀ ਰਾਜੋ ਕੇ ਦੇ ਖੇਤ ਵਿੱਚ ਪਰਾਲੀ ਹੇਠ ਲੁਕਾ ਕੇ ਰੱਖੀ ਹੋਈ ਹੈ। ਪੁਲੀਸ ਨੇ ਇਸ ਸੂਚਨਾ ਦੇ ਆਧਾਰ ’ਤੇ ਖੇਤ ਵਿੱਚੋਂ 3 ਕਿਲੋ 248 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸੰਦੀਪ ਉਰਫ਼ ਸੀਪਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement
×

