ਆਨੰਦਪੁਰ ਸਾਹਿਬ ਨੇੜਲੇ ਪਿੰਡ ਮਜਾਰੀ ’ਚੋਂ ਸਾਢੇ ਤਿੰਨ ਹਜ਼ਾਰ ਲੀਟਰ ਲਾਹਣ ਬਰਾਮਦ

ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ

ਆਨੰਦਪੁਰ ਸਾਹਿਬ ਨੇੜਲੇ ਪਿੰਡ ਮਜਾਰੀ ’ਚੋਂ ਸਾਢੇ ਤਿੰਨ ਹਜ਼ਾਰ ਲੀਟਰ ਲਾਹਣ ਬਰਾਮਦ

ਬੀ ਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 3 ਅਗਸਤ

ਸੋਮਵਾਰ ਨੂੰ ਤੜਕਸਾਰ ਪੰਜਾਬ ਪੁਲੀਸ ਦੀ ਟੀਮ ਵੱਲੋਂ ਨਾਲ ਲੱਗਦੇ ਪਿੰਡ ਮਜਾਰੀ ਵਿੱਚ ਛਾਪੇਮਾਰੀ ਕਰਕੇ ਸਾਢੇ ਤਿੰਨ ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਡੀਐੱਸਪੀ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਨੂੰ ਨੱਥ ਪਾਉਣ ਦੇ ਇਰਾਦੇ ਨਾਲ ਮਾਰੇ ਇਨ੍ਹਾਂ ਛਾਪਿਆਂ ਦੌਰਾਨ ਸਾਢੇ ਤਿੰਨ ਹਜ਼ਾਰ ਲੀਟਰ ਦੇਸੀ ਸ਼ਰਾਬ ਅਤੇ ਉਸ ਨੂੰ ਬਣਾਉਣ ਵਾਲੀਆਂ ਭੱਠੀਆਂ ਡਰੰਮ ਤੇ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਪੁਲੀਸ ਵੱਲੋਂ ਇੱਕ ਵੱਡੇ ਆਪਰੇਸ਼ਨ ਤਹਿਤ ਸੂਬੇ ਦੀ ਸਭ ਤੋਂ ਵੱਡੀ ਰਿਕਵਰੀ ਇਸੇ ਪਿੰਡ ਵਿੱਚੋਂ ਕੀਤੀ ਗਈ ਸੀ, ਪਰ ਇਸ ਦੇ ਬਾਵਜੂਦ ਪਿੰਡ ਵਿੱਚ ਲਗਾਤਾਰ ਨਾਜਾਇਜ਼ ਸ਼ਰਾਬ ਦਾ ਬਣਨਾ ਜਾਰੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All