ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਕਾਬੂ
ਪੱਤਰ ਪ੍ਰੇਰਕ ਸਥਾਨਕ ਸੀਆਈਏ ਸਟਾਫ ਦੀ ਪੁਲੀਸ ਨੇ ਭਿਖੀਵਿੰਡ ਖੇਤਰ ਦੇ ਪਿੰਡ ਸੁਰਸਿੰਘ ਨੇੜਿਓਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਹੈ| ਐੱਸਐੱਸਪੀ ਦੀਪਕ ਪਾਰਿਕ ਨੇ ਅੱਜ ਇੱਥੇ ਦੱਸਿਆ ਕਿ ਮੁਲਜ਼ਮਾਂ...
Advertisement
ਪੱਤਰ ਪ੍ਰੇਰਕ
ਸਥਾਨਕ ਸੀਆਈਏ ਸਟਾਫ ਦੀ ਪੁਲੀਸ ਨੇ ਭਿਖੀਵਿੰਡ ਖੇਤਰ ਦੇ ਪਿੰਡ ਸੁਰਸਿੰਘ ਨੇੜਿਓਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਹੈ| ਐੱਸਐੱਸਪੀ ਦੀਪਕ ਪਾਰਿਕ ਨੇ ਅੱਜ ਇੱਥੇ ਦੱਸਿਆ ਕਿ ਮੁਲਜ਼ਮਾਂ ਵਿੱਚ ਇਕ ਨਾਬਾਲਗ ਹੈ ਜਦਕਿ ਦੂਸਰੇ ਮੁਲਜ਼ਮਾਂ ’ਚ ਸਿੰਘਪੁਰਾ ਪਿੰਡ ਦੇ ਵਾਸੀ ਵਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਦਲੇਰ ਸਿੰਘ ਦਲੇਰਾ ਵਜੋਂ ਕੀਤੀ ਗਈ ਹੈ| ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਮੈਗਜ਼ੀਨ ਸਮੇਤ ਦੋ ਵਿਦੇਸ਼ੀ ਪਿਸਤੌਲ ਅਤੇ 4 ਰੌਂਦ ਬਰਾਮਦ ਕੀਤੇ ਗਏ ਹਨ| ਇਸ ਸਬੰਧੀ ਭਿੱਖੀਵਿੰਡ ਪੁਲੀਸ ਨੇ ਕੇਸ ਦਰਜ ਕੀਤਾ ਹੈ| ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਆਪਣੇ ਪਾਕਿਸਤਾਨੀ ਸਾਥੀਆਂ ਤੋਂ ਡਰੋਨਾਂ ਦੀ ਮਦਦ ਨਾਲ ਹਥਿਆਰ ਮੰਗਵਾ ਕੇ ਇੱਧਰ ਸਪਲਾਈ ਕਰਦੇ ਸਨ|
Advertisement
Advertisement