ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਸ਼ਾ ਤਸਕਰੀ ਦੇ ਦੋਸ਼ ਹੇਠ ਤਿੰਨ ਕਾਬੂ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 28 ਮਈ ਇੱਕ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ ਅੰਮ੍ਰਿਤਸਰ ਰੇਂਜ ਨੇ ਬੁੱਧਵਾਰ ਨੂੰ ਤਿੰਨ ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਜਿਨ੍ਹਾਂ ਦੀ ਪਛਾਣ ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਜੀਤ ਸਿੰਘ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 28 ਮਈ

Advertisement

ਇੱਕ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ ਅੰਮ੍ਰਿਤਸਰ ਰੇਂਜ ਨੇ ਬੁੱਧਵਾਰ ਨੂੰ ਤਿੰਨ ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਜਿਨ੍ਹਾਂ ਦੀ ਪਛਾਣ ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਜੀਤ ਸਿੰਘ ਉਰਫ਼ ਰਾਜਾ ਵਜੋਂ ਹੋਈ ਹੈ। ਇਸ ਮੌਕੇ ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 521 ਗ੍ਰਾਮ ਹੈਰੋਇਨ, ਚਾਰ ਪੀਐਕਸ, 5 ਸਟੌਰਮ ਪਿਸਤੌਲ, 7 ਮੈਗਜ਼ੀਨ ਅਤੇ 55 ਜ਼ਿੰਦਾ ਕਾਰਤੂਸ ਜ਼ਬਤ ਕੀਤੇ।

ਇਸ ਖੇਪ ਦੀ ਕਥਿਤ ਤੌਰ ’ਤੇ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਸੀ। ਐਕਸ ’ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮਾ ਨੂੰ ਅਟਾਰੀ ਰੋਡ ’ਤੇ ਸ਼ੰਕਰ ਢਾਬਾ ਦੇ ਨੇੜਿਓਂ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਏਐੱਨਟੀਐੱਫ ਵਲੋ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਇਨ੍ਹਾਂ ਦੇ ਸਾਰੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਐੱਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਮੋਹਾਲੀ ਦੇ ਏਐੱਨਟੀਐੱਫ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement