ਕਰੋੜਾਂ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
ਇਥੋਂ ਦੀ ਪੁਲੀਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਪੁਲੀਸ ਨੇ ਬਰਨਾਲਾ ਤੋਂ ਮੋਗਾ ਹਾਈਵੇਅ ਉੱਪਰ ਰਾਮਸਰ ਕੋਠੇ ਦੇ ਨਜ਼ਦੀਕ ਐੱਸ ਯੂ ਵੀ ਵਿੱਚੋਂ...
Advertisement
ਇਥੋਂ ਦੀ ਪੁਲੀਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਪੁਲੀਸ ਨੇ ਬਰਨਾਲਾ ਤੋਂ ਮੋਗਾ ਹਾਈਵੇਅ ਉੱਪਰ ਰਾਮਸਰ ਕੋਠੇ ਦੇ ਨਜ਼ਦੀਕ ਐੱਸ ਯੂ ਵੀ ਵਿੱਚੋਂ ਗੋਬਿੰਦ ਸਿੰਘ ਵਾਸੀ ਬਰਨਾਲਾ ਅਤੇ ਸੰਦੀਪ ਪੰਡਿਤ ਵਾਸੀ ਪ੍ਰੇਮ ਨਗਰ ਬਰਨਾਲਾ ਨੂੰ 1.39 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਦੋਵਾਂ ਤੋਂ ਪੁੱਛ ਪੜਤਾਲ ਅਧਾਰ ’ਤੇ ਇਨ੍ਹਾਂ ਦੇ ਤੀਜੇ ਸਾਥੀ ਹਰਪ੍ਰੀਤ ਸਿੰਘ (24) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਰਿਮਾਂਡ ਮਿਲਣ ਤੋਂ ਬਾਅਦ ਇਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗੋਬਿੰਦ ਸਿੰਘ ਖ਼ਿਲਾਫ਼ ਪਹਿਲਾਂ ਵੀ ਬਰਨਾਲਾ ਦੇ ਵੱਖ-ਵੱਖ ਥਾਣਿਆਂ ’ਚ ਪੰਜ ਕੇਸ ਦਰਜ ਹਨ ਅਤੇ ਸੰਦੀਪ ਪੰਡਿਤ ਦੇ ਖ਼ਿਲਾਫ਼ ਥਾਣਾ ਸਿਟੀ ਬਰਨਾਲਾ ’ਚ ਕੇਸ ਦਰਜ ਹੈ।
Advertisement
Advertisement
×

