ਨਾਜਾਇਜ਼ ਅਸਲੇ ਸਣੇ ਤਿੰਨ ਗ੍ਰਿਫ਼ਤਾਰ
ਜਲੰਧਰ, 7 ਮਾਰਚ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਹਮਾਇਤੀ ਅਤਿਵਾਦੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਗਰੂਪ ਸਿੰਘ ਨੌਸ਼ਹਿਰਾ ਕਲਾਂ, ਸੁਖਜੀਤ ਸਿੰਘ...
Advertisement
ਜਲੰਧਰ, 7 ਮਾਰਚ
ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਹਮਾਇਤੀ ਅਤਿਵਾਦੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਗਰੂਪ ਸਿੰਘ ਨੌਸ਼ਹਿਰਾ ਕਲਾਂ, ਸੁਖਜੀਤ ਸਿੰਘ ਪਿੰਡ ਮਿਰਜ਼ਾਪੁਰ ਅਤੇ ਨਵਪ੍ਰੀਤ ਸਿੰਘ ਉਰਫ਼ ਨਵ ਪਿੰਡ ਫਤਿਹਾਬਾਦ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਪਿਸਤੌਲ, ਚਾਰ ਮੈਗਜ਼ੀਨ ਅਤੇ 22 ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਅਮਰੀਕਾ ਰਹਿੰਦੇ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਵਾਂਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਸੀ।
Advertisement
Advertisement