ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਸ ਪਿਸਤੌਲਾਂ ਤੇ ਢਾਈ ਲੱਖ ਰੁਪਏ ਹਵਾਲਾ ਰਕਮ ਸਣੇ ਤਿੰਨ ਕਾਬੂ

ਸਰਹੱਦ ਪਾਰੋਂ ਹੁੰਦੀ ਅਸਲਾ ਤਸਕਰੀ ਦਾ ਪਰਦਾਫ਼ਾਸ਼
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਨਾਜਾਇਜ਼ ਅਸਲਾ ਸਪਲਾਈ ਅਤੇ ਹਵਾਲਾ ਨੈੱਟਵਰਕ ਨਾਲ ਸਬੰਧਤ ਤਿੰਨ ਮੁਲਜ਼ਮਾਂ ਨੂੰ 10 ਹਥਿਆਰਾਂ ਅਤੇ 2.5 ਲੱਖ ਰੁਪਏ ਹਵਾਲਾ ਰਕਮ ਸਣੇ ਗ੍ਰਿਫ਼ਤਾਰ ਕੀਤਾ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਾਊ (22) ਵਾਸੀ ਪਿੰਡ ਮਾਝੀ ਮੇਓ (ਅੰਮ੍ਰਿਤਸਰ), ਮਨਬੀਰ ਸਿੰਘ (26) ਵਾਸੀ ਵਾਨ ਤਾਰਾ ਸਿੰਘ (ਤਰਨ ਤਾਰਨ) ਅਤੇ ਮੁਹੰਮਦ ਤੌਫੀਕ ਖਾਨ ਉਰਫ਼ ਬੱਬਲੂ (42) ਵਾਸੀ ਗੌਤਮ ਨਗਰ, ਮੁੰਬਈ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਦਸ ਪਿਸਤੌਲ ਬਰਾਮਦ ਹੋਏ ਹਨ। ਡੀ ਜੀ ਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ।

Advertisement

ਉਹ ਸੂਬੇ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਨਾਜਾਇਜ਼ ਅਸਲਾ ਮੰਗਵਾ ਕੇ ਤੇ ਅੱਗੇ ਸਪਲਾਈ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲੀਸ ਸਟੇਸ਼ਨ ਗੇਟ ਹਕੀਮਾ ਵਿੱਚ ਕੇਸ ਦਰਜ ਕੀਤਾ ਹੈ।

Advertisement
Show comments