ਟ੍ਰਿਬਿਊਨ ਨਿਊਜ਼ ਸਰਵਿਸ/ ਪੱਤਰ ਪ੍ਰੇਰਕ
ਅੰਮ੍ਰਿਤਸਰ/ ਹੁਸ਼ਿਆਰਪੁਰ, 17 ਜੁਲਾਈ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਧੂਰੀ (ਸੰਗਰੂਰ) ਨਾਲ ਸਬੰਧਤ 38 ਸਾਲਾ ਗੁਰਮੁੱਖ ਸਿੰਘ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਗਗੜੇਵਾਲ ਦੇ 29 ਸਾਲਾ ਗੁਰਜੰਟ ਸਿੰਘ ਦੀਆਂ ਮ੍ਰਿਤਕ ਦੇਹਾਂ ਦੁਬਈ ਤੋਂ ਅੰਮ੍ਰਿਤਸਰ ਪੁੱਜੀਆਂ। ਗੁਰਮੁੱਖ ਸਿੰਘ ਦੀ ਬੀਤੀ 2 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਸੀ। ਉਨ੍ਹਾਂ ਨੇ ਡਾ. ਓਬਰਾਏ ਨਾਲ ਸੰਪਰਕ ਕਰ ਕੇ ਪਰਿਵਾਰ ਦੀ ਆਰਥਿਕ ਹਾਲਤ ਦਾ ਹਵਾਲਾ ਦਿੱਤਾ। ਗੁਰਜੰਟ ਸਿੰਘ ਦੀ ਬੀਤੀ 30 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਲੰਧਰ ਦੇ ਨੌਜਵਾਨ ਮਧੁਰ ਖੇੜਾ ਦੀ ਲੰਡਨ ’ਚ ਬਿਮਾਰੀ ਕਾਰਨ ਮੌਤ ਹੋ ਗਈ ਸੀ। ਉਹ ਪੜ੍ਹਾਈ ਕਰਨ ਲੰਡਨ ਗਿਆ ਸੀ। ਉਸ ਦੀ ਮ੍ਰਿਤਕ ਦੇਹ ਅੱਜ ਊਸ ਦੇ ਘਰ ਆ ਗਈ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਯਤਨ ਕੀਤੇ।