ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਿੰਨ ਭਰਾਵਾਂ ਨੂੰ ਦਿਲ ਦੇ ਦੌਰੇ, ਦੋ ਦੀ ਮੌਤ

ਤੀਜੇ ਦੀ ਹਾਲਤ ਗੰਭੀਰ
Advertisement
ਇਸ ਜ਼ਿਲ੍ਹੇ ਦੇ ਬੁਢਲਾਡਾ ਸ਼ਹਿਰ ਅੰਦਰ ਦੋ ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਗ਼ਮ ਕਾਰਨ ਉਨ੍ਹਾਂ ਦੇ ਤੀਜੇ ਭਰਾ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਜਿਸ ਦੀ ਹਾਲਤ ਗੰਭੀਰ ਹੈ।

ਜਾਣਕਾਰੀ ਅਨੁਸਾਰ ਪੰਚਾਇਤੀ ਦੁਰਗਾ ਮੰਦਰ ਦੇ ਪੁਜਾਰੀ ਮਰਹੂਮ ਦੇਵਦੱਤ ਸ਼ਰਮਾ ਦੇ ਘਰ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਪਿਆ ਜਦੋਂ ਉਨ੍ਹਾਂ ਦਾ ਇੱਕ ਪੁੱਤਰ ਸੁਭਾਸ਼ ਸ਼ਰਮਾ (45) ਬਰਨਾਲੇ ਤੋਂ ਦੁਕਾਨਾਂ ਦੀ ਉਸਾਰੀ ਦੇ ਮਹੂਰਤ ਲਈ ਪੂਜਾ ਕਰਨ ਗਿਆ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਦੋਂ ਇਸ ਦੀ ਸੂਚਨਾ ਉਸ ਦੇ ਵੱਡੇ ਭਰਾ ਰਮੇਸ਼ ਕੁਮਾਰ ਕਾਲਾ ਪੰਡਤ (55) ਨੂੰ ਮਿਲੀ ਤਾਂ ਭਰਾ ਦੀ ਮੌਤ ਦੇ ਸਦਮੇ ਨੂੰ ਬਰਦਾਸ਼ਤ ਨਾ ਕਰਦਿਆਂ ਉਹ ਬੇਹੋਸ਼ ਹੋ ਗਿਆ ਅਤੇ ਬਾਅਦ ਵਿੱਚ ਡਾਕਟਰਾਂ ਨੇ ਉਸ ਨੂੰ ਵੀ ਮ੍ਰਿਤਕ ਕਰਾਰ ਦਿੱਤਾ। ਦੋਵਾਂ ਭਰਾਵਾਂ ਦੀ ਅਚਾਨਕ ਮੌਤ ਕਾਰਨ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ। ਇਸ ਤੋਂ ਬਾਅਦ ਉਨ੍ਹਾਂ ਦੇ ਤੀਜੇ ਤੇ ਛੋਟੇ ਭਰਾ ਦੇਵ ਦਰਸ਼ਨ ਨੂੰ ਵੀ ਦਿਲ ਦਾ ਦੌਰਾ ਪਿਆ ਜਿਸ ਨੂੰ ਗੰਭੀਰ ਹਾਲਤ ਵਿਚ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਪਰਿਵਾਰ ਪਿਛਲੇ 80 ਸਾਲਾਂ ਤੋਂ ਸ਼ਹਿਰ ਦੇ ਵੱਖ ਵੱਖ ਮੰਦਰਾਂ ਵਿਚ ਪੁਜਾਰੀ ਸੀ।

Advertisement

ਇਸ ਮੌਕੇ ਬਰਫਾਨੀ ਆਸ਼ਰਮ ਦੇ ਪ੍ਰਧਾਨ ਕਰਮਜੀਤ ਸਿੰਘ ਮਾਘੀ ਮੰਡਲ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਭਾਜਪਾ ਨੇਤਾ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਅਕਾਲੀ ਆਗੂ ਠੇਕੇਦਾਰ ਗੁਰਪਾਲ ਸਿੰਘ ਨੇ ਵੀ ਪਰਿਵਾਰ ਨਾਲ ਦੁੱਖ ਪ੍ਰਗਟਾਇਆ।

 

 

Advertisement