DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦਾਭੋਲਕਰ ਨੂੰ ਸਮਰਪਿਤ ਤਿੰਨ ਰੋਜ਼ਾ ਪੁਸਤਕ ਮੇਲਾ ਸ਼ੁਰੂ

ਲੋਕ ਪੱਖੀ ਸਮਾਜਿਕ ਤਬਦੀਲੀ ਲਈ ਵਿਗਿਆਨਕ ਦ੍ਰਿਸ਼ਟੀਕੋਣ ਦੇ ਫੈਲਾਅ ਦੀ ਲੋੜ: ਮੁਕਤਾ ਦਾਭੋਲਕਰ

  • fb
  • twitter
  • whatsapp
  • whatsapp
featured-img featured-img
ਪੁਸਤਕ ਮੇਲੇ ਦੌਰਾਨ ਸੁੰਦਰ ਲਿਖਾਈ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।
Advertisement

ਤਰਕਸ਼ੀਲ਼ ਸੁਸਾਇਟੀ ਪੰਜਾਬ ਵੱਲੋਂ ਪ੍ਰਸਿੱਧ ਤਰਕਸ਼ੀਲ ਚਿੰਤਕ ਡਾ. ਨਰਿੰਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਪੁਸਤਕ ਮੇਲਾ ਇੱਥੇ ਤਰਕਸ਼ੀਲ ਭਵਨ ਵਿਖੇ ਆਰੰਭ ਹੋਇਆ। ਮੇਲੇ ਦਾ ਉਦਘਾਟਨ ਆਸਟਰੇਲੀਆ ਤੋਂ ਪਹੁੰਚੇ ਤਰਕਸ਼ੀਲ ਚਿੰਤਕ ਮਨਜੀਤ ਬੋਪਾਰਾਏ ਵੱਲੋਂ ਕੀਤਾ ਗਿਆ। ਇਸ ਪੁਸਤਕ ਮੇਲੇ ਵਿੱਚ ਪੰਜਾਬ ਦੇ ਨਾਮਵਰ ਪ੍ਰਕਾਸ਼ਕਾਂ ਅਤੇ ਪਬਲਿਸ਼ਰਾਂ ਵੱਲੋਂ ਸਟਾਲ ਲਗਾਏ ਗਏ।

ਇਸ ਮੌਕੇ ਸੈਮੀਨਾਰ ਨੂੰ ਡਾ. ਨਰਿੰਦਰ ਦਾਭੋਲਕਰ ਦੀ ਬੇਟੀ ਤੇ ਅੰਧ ਸ਼ਰਧਾ ਨਿਰਮੂਲਣ ਸਮਿਤੀ ਮਹਾਰਾਸ਼ਟਰ ਦੀ ਸੰਚਾਲਕ ਡਾ. ਮੁਕਤਾ ਦਾਭੋਲਕਰ (ਐਡਵੋਕੇਟ) ਨੇ ਵਰਚੂਅਲੀ ਸੰਬੋਧਨ ਕੀਤਾ। ਉਨ੍ਹਾਂ ਆਪਣੀ ਸੰਸਥਾ ਦੀ ਕਾਰਜਸ਼ੈਲੀ, ਪ੍ਰਾਪਤੀਆਂ ਅਤੇ ਚੁਣੌਤੀਆਂ ਬਾਰੇ ਦੱਸਿਆ ਤੇ ਕਿਹਾ ਕਿ ਧਾਰਮਿਕ ਆਸਥਾ ਦੇ ਓਹਲੇ ’ਚ ਅੰਧ ਵਿਸ਼ਵਾਸ, ਪਾਖੰਡਵਾਦ ਅਤੇ ਰੂੜ੍ਹੀਵਾਦ ਵਿਰੁੱਧ ਲੋਕ ਪੱਖੀ ਸਮਾਜਿਕ ਤਬਦੀਲੀ ਲਈ ਆਮ ਲੋਕਾਂ ਵਿੱਚ ਵਿਗਿਆਨਕ ਵਿਚਾਰਧਾਰਾ ਦਾ ਵੱਡੇ ਪੱਧਰ ‘ਤੇ ਫੈਲਾਅ ਸਮੇਂ ਦੀ ਲੋੜ ਹੈ। ਉਨ੍ਹਾਂ ਮਹਾਰਾਸ਼ਟਰ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਅੰਧ ਵਿਸ਼ਵਾਸਾਂ ਅਤੇ ਜਾਦੂ ਟੂਣੇ ਵਿਰੋਧੀ ਕਾਨੂੰਨ ਬਣਵਾ ਕੇ ਲਾਗੂ ਕਰਾਉਣ ਹਿਤ ਤਰਕਸ਼ੀਲ ਸੁਸਾਇਟੀ ਪੰਜਾਬ ਨੂੰ ਚਾਰਾਜੋਈ ਤੇਜ਼ ਕਰਨ ਦਾ ਸੁਝਾਅ ਵੀ ਦਿੱਤਾ। ਤਰਕਸ਼ੀਲ ਮੈਗਜ਼ੀਨ ਦੇ ਸੰਪਾਦਕ ਰਾਜਪਾਲ ਸਿੰਘ ਨੇ ਡਾ. ਮੁਕਤਾ ਨੂੰ ਸਰੋਤਿਆਂ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਲੈਣ ਸਮੇਂ ਸਟੇਜ ਦਾ ਸੰਚਾਲਨ ਕੀਤਾ। ਸੁਸਾਇਟੀ ਦੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਨੇ ਮਹਿਮਾਨਾਂ ਨੂੰ ਆਇਆਂ ਕਿਹਾ।

Advertisement

ਅਗਲੇ ਸੈਸ਼ਨ ਵਿੱਚ ਪ੍ਰਸਿੱਧ ਸਿਹਤ ਮਾਹਿਰਾਂ ਡਾ. ਅੰਮ੍ਰਿਤਪਾਲ ਸਿੰਘ, ਡਾ.ਜਗਰੂਪ ਸਿੰਘ ਅਤੇ ਡਾ. ਜਸ਼ਨਪ੍ਰੀਤ ਸਿੰਘ ਅਧਾਰਤ ਪੈਨਲ ਵੱਲੋਂ ‘ਆਮ ਬਿਮਾਰੀਆਂ ਨਾਲ ਜੁੜੇ ਮਿੱਥ ਅਤੇ ਉਨ੍ਹਾਂ ਦਾ ਵਿਗਿਆਨਕ ਸੱਚ’ ਬਾਰੇ ਗੰਭੀਰ ਚਰਚਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ ਅਤੇ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਦੌਰਾਨ ਸੂਬਾ ਕਮੇਟੀ ਆਗੂ ਹੇਮ ਰਾਜ ਸਟੈਨੋ, ਗੁਰਪ੍ਰੀਤ ਸ਼ਹਿਣਾ, ਕੁਲਜੀਤ ਫਾਜ਼ਿਲਕਾ, ਰਾਮ ਸਵਰਨ ਲੱਖੇਵਾਲੀ, ਸੁਮੀਤ ਅੰਮ੍ਰਿਤਸਰ, ਮੋਹਨ ਬਡਲਾ ਹਾਜ਼ਰ ਸਨ।

Advertisement

Advertisement
×