ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 3 ਆਈਏਐੱਸ ਤੇ 6 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਆਦੇਸ਼ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ। ਸ੍ਰੀ ਸਿਨਹਾ ਵੱਲੋਂ ਜਾਰੀ ਕੀਤੇ ਆਦੇਸ਼ ਅਨੁਸਾਰ ਆਈਏਐੱਸ ਅਧਿਕਾਰੀ ਅਰਵਿੰਦ ਕੁਮਾਰ ਐੱਮਕੇ ਨੂੰ ਡਾਇਰੈਕਟਰ ਖਜ਼ਾਨਾ ਤੇ ਲੇਖਾ ਦੇ ਨਾਲ-ਨਾਲ ਸਕੂਲ ਸਿੱਖਿਆ ਵਿਭਾਗ ਦਾ ਵਿਸ਼ੇਸ਼ ਸਕੱਤਰ ਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤਰ੍ਹਾਂ ਗਿਰੀਸ਼ ਦਿਆਲਨ ਨੂੰ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ, ਹਰਪ੍ਰੀਤ ਸਿੰਘ ਸੂਦਨ ਨੂੰ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਦੇ ਨਾਲ-ਨਾਲ ਡਇਰੈਕਟਰ ਉੱਚੇਰੀ ਸਿੱਖਿਆ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਪੀਸੀਐੱਸ ਅਧਿਕਾਰੀ ਰਾਕੇਸ਼ ਕੁਮਾਰ ਪੋਪਲੀ ਨੂੰ ਵਧੀਕ ਮੁੱਖ ਸਕੱਤਰ ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਅਤੇ ਵਧੀਕ ਮੁੱਖ ਸਕੱਤਰ ਗਮਾਡਾ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਹੈ। ਪੀਸੀਐੱਸ ਅਧਿਕਾਰੀ ਅਮਿਤ ਸਰੀਨ ਨੂੰ ਸੰਯੁਕਤ ਸਕੱਤਰ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਸਕੱਤਰ ਅਧੀਨ ਸੇਵਾ ਚੋਣ ਬੋਰਡ, ਅੰਕੁਰ ਮਹਿੰਦਰੂ ਨੂੰ ਐੱਸਡੀਐੱਮ ਮੁਕੇਰੀਆਂ, ਵਿਕਾਸ ਹੀਰਾ ਨੂੰ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ) ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਤੇ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ, ਹਰਜੋਤ ਕੌਰ ਨੂੰ ਐੱਸਡੀਐੱਮ ਪਟਿਆਲਾ ਅਤੇ ਗੁਰਦੇਵ ਸਿੰਘ ਧੰਮ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ ਫਿਰੋਜ਼ਪੁਰ ਅਤੇ ਸਹਾਇਕ ਕਮਿਸ਼ਨਰ (ਜਨਰਲ) ਫਿਰੋਜ਼ਪੁਰ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਨੇ ਤਬਾਦਲਿਆਂ ਤੋਂ ਬਾਅਦ ਉਕਤ ਅਧਿਕਾਰੀਆਂ ਨੂੰ ਤੁਰੰਤ ਨਵੀਂ ਥਾਂ ’ਤੇ ਜੁਆਇਨ ਕਰਨ ਦੇ ਆਦੇਸ਼ ਦਿੱਤੇ ਹਨ।
+
Advertisement
Advertisement
Advertisement
×