ਸਰਹੱਦੀ ਖੇਤਰ ਤੋਂ ਤਿੰਨ ਕਿਲੋ ਹੈਰੋਇਨ ਬਰਾਮਦ
ਥਾਣਾ ਖੇਮਕਰਨ ਦੀ ਪੁਲੀਸ ਨੇ ਬੀਤੇ ਕੱਲ੍ਹ ਸਰਹੱਦੀ ਖੇਤਰ ਦੇ ਪਿੰਡ ਮਹਿੰਦਪੁਰ ਦੇ ਸ਼ਮਸ਼ਾਨਘਾਟ ਨੇੜਿਓਂ ਝਾੜੀਆਂ ਵਿੱਚੋਂ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਪੈਕੇਟ ਬਰਾਮਦ ਕੀਤਾ। ਇਸ ਪੈਕੇਟ ਵਿੱਚੋਂ ਤਿੰਨ ਕਿੱਲੋ ਹੈਰੋਇਨ ਬਰਾਮਦ ਹੋਈ| ਥਾਣਾ ਮੁਖੀ ਸਬ ਇੰਸਪੈਕਟਰ ਬਲਜੀਤ ਸਿੰਘ...
Advertisement
ਥਾਣਾ ਖੇਮਕਰਨ ਦੀ ਪੁਲੀਸ ਨੇ ਬੀਤੇ ਕੱਲ੍ਹ ਸਰਹੱਦੀ ਖੇਤਰ ਦੇ ਪਿੰਡ ਮਹਿੰਦਪੁਰ ਦੇ ਸ਼ਮਸ਼ਾਨਘਾਟ ਨੇੜਿਓਂ ਝਾੜੀਆਂ ਵਿੱਚੋਂ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਪੈਕੇਟ ਬਰਾਮਦ ਕੀਤਾ। ਇਸ ਪੈਕੇਟ ਵਿੱਚੋਂ ਤਿੰਨ ਕਿੱਲੋ ਹੈਰੋਇਨ ਬਰਾਮਦ ਹੋਈ| ਥਾਣਾ ਮੁਖੀ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਮਹਿੰਦਪੁਰ ਪਿੰਡ ਦੇ ਸਰਪੰਚ ਪਰਗਟ ਸਿੰਘ ਨੇ ਜਾਣਕਾਰੀ ਦਿੱਤੀ ਸੀ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਮੌਕੇ ’ਤੇ ਜਾਂਚ ਕੀਤੀ। ਜਾਂਚ ਦੌਰਾਨ ਉਥੋਂ ਇਕ ਪੈਕੇਟ ਬਰਾਮਦ ਹੋਇਆ| ਪੁਲੀਸ ਮੁਲਾਜ਼ਮ ਨੇ ਦੱਸਿਆ ਇਹ ਪੈਕੇਟ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਮੰਗਵਾਇਆ ਗਿਆ ਸੀ। ਇਸ ਸਬੰਧੀ ਪੁਲੀਸ ਨੇ ਐੱਨਡੀਪੀਐਸ ਐਕਟ ਦੀ ਧਾਰਾ 21-ਸੀ, 61, 85 ਅਤੇ ਏਅਰ ਕਰਾਫਟ ਐਕਟ ਦੀ ਧਾਰਾ 10, 11, 12 ਅਧੀਨ ਕੇਸ ਦਰਜ ਕੀਤਾ ਹੈ|
Advertisement
Advertisement