DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਿਲੀਅਰੀ ਇੰਸਟੀਚਿਊਟ ਵਿੱਚ ਤਿੰਨ ਜਿਗਰ ਬਦਲੇ

ਸਿਹਤ ਮੰਤਰੀ ਵੱਲੋਂ ਡਾਕਟਰੀ ਟੀਮਾਂ ਦੀ ਹੌਸਲਾ-ਅਫ਼ਜ਼ਾਈ

  • fb
  • twitter
  • whatsapp
  • whatsapp
featured-img featured-img
ਮਰੀਜ਼ਾਂ ਤੇ ਡਾਕਟਰਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ।
Advertisement

ਪੰਜਾਬ ਸਰਕਾਰ ਵੱਲੋਂ ਸਥਾਪਿਤ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਮੁਹਾਲੀ ਨੇ ਇੱਕ ਹਫ਼ਤੇ ਵਿੱਚ ਤਿੰਨ ਸਫਲ ਲਿਵਰ ਟਰਾਂਸਪਲਾਂਟ ਸਰਜਰੀਆਂ ਕਰ ਕੇ ਨਵਾਂ ਮੀਲ ਪੱਥਰ ਹਾਸਲ ਕੀਤਾ ਹੈ। ਇਨ੍ਹਾਂ ਸਰਜਰੀਆਂ ਵਿੱਚ ਪਤਨੀ ਨੇ ਪਤੀ ਲਈ, ਮਾਂ ਨੇ ਧੀ ਲਈ ਅਤੇ ਪਿਤਾ ਨੇ ਆਪਣੇ ਪੁੱਤਰ ਲਈ ਜਿਗਰ ਦਾਨ ਕੀਤਾ ਹੈ। ਸੰਸਥਾ ਵਿੱਚ ਅੱਜ ਇਨ੍ਹਾਂ ਮਰੀਜ਼ਾਂ ਦੇ ਅੰਗਦਾਨੀ (ਡੋਨਰਜ਼) ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇੱਕ ਹਫ਼ਤੇ ਵਿੱਚ ਤਿੰਨ ਜਿਗਰ ਬਦਲਣਾ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਨਵੇਂ ਕੇਸਾਂ ਨਾਲ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਮੁਹਾਲੀ ਵਿੱਚ ਹੁਣ ਤੱਕ ਕੁੱਲ ਪੰਜ ਸਫਲ ਜਿਗਰ ਬਦਲੇ ਜਾ ਚੁੱਕੇ ਹਨ, ਜੋ ਪੰਜਾਬ ਦੀ ਸਰਕਾਰੀ ਅਤੇ ਜਨਤਕ ਸਿਹਤ ਪ੍ਰਣਾਲੀ ਲਈ ਇੱਕ ਅਹਿਮ ਪ੍ਰਾਪਤੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਜਿਗਰ ਬਦਲਣ ਦੀਆਂ ਸੇਵਾਵਾਂ ਦਾ ਵਿਸਥਾਰ ਕਰਨ ਲਈ ਸੂਬਾ ਸਰਕਾਰ ਵੱਲੋਂ ਇੱਕ ਵਿਆਪਕ ਮਾਡਲ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁਹਾਲੀ ਅਤੇ ਪਟਿਆਲਾ ਵਿੱਚ ਛੇਤੀ ਗੁਰਦੇ ਬਦਲਣ ਦੀਆਂ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਸੰਸਥਾ ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਦੀ ਅਗਵਾਈ ਵਾਲੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ।

Advertisement

ਸਿਹਤ ਮੰਤਰੀ ਵੱਲੋਂ ਖੂਨਦਾਨ ਸੰਸਥਾਵਾਂ ਦਾ ਸਨਮਾਨ

ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਚੰਡੀਗੜ੍ਹ ਸਥਿਤ ਮਿਉਂਸਿਪਲ ਭਵਨ ਵਿੱਚ ਸੂਬੇ ਭਰ ਵਿੱਚ ਖੂਨਦਾਨ ਰਾਹੀਂ ਮਨੁੱਖਤਾ ਦੀ ਸੇਵਾ ’ਚ ਯੋਗਦਾਨ ਪਾਉਣ ਵਾਲੀਆਂ ਮੋਹਰੀ 69 ਸਵੈ-ਇੱਛਤ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਦਾ ਸਨਮਾਨ ਕੀਤਾ। ਇਸ ਦੇ ਨਾਲ ਡਾ. ਬਲਬੀਰ ਸਿੰਘ ਨੇ ਅੱਜ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲਿਆਂ ਅਤੇ ਨੌਜਵਾਨਾਂ ਨੂੰ ਅੰਗ ਦਾਨ ਲਈ ਅਹਿਦ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਐਮਰਜੈਂਸੀ ਪ੍ਰਤੀਕਿਰਿਆ ਨੂੰ ਸੁਚਾਰੂ ਬਣਾਉਣ ਲਈ ਸਵੈ-ਇੱਛਤ ਖੂਨਦਾਨੀਆਂ ਦੀਆਂ ਡਿਜੀਟਲ ਡਾਇਰੈਕਟਰੀਆਂ ਬਣਾਉਣ ’ਤੇ ਜ਼ੋਰ ਦਿੱਤਾ।

Advertisement

Advertisement
×