DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੈਂਗਸਟਰ ਲੱਕੀ ਪਟਿਆਲ ਗਰੋਹ ਦੇ ਤਿੰਨ ਮੈਂਬਰ ਪਿਸਤੌਲਾਂ ਸਣੇ ਕਾਬੂ

ਖੇਤਰੀ ਪ੍ਰਤੀਨਿਧ ਪਟਿਆਲਾ, 15 ਮਾਰਚ ਸਪੈਸ਼ਲ ਸੈੱਲ ਰਾਜਪੁਰਾ ਦੇ ਇੰਚਾਰਜ ਹੈਰੀ ਬੋਪਾਰਾਏ ਤੇ ਟੀਮ ਨੇ ਗੈਂਗਸਟਰ ਲੱਕੀ ਪਟਿਆਲ ਗਰੋਹ ਨਾਲ ਸਬੰਧਤ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਪੁਲੀਸ ਲਾਈਨ ਵਿੱਚ ਐੱਸਐੱਸਪੀ ਵਰੁਣ...

  • fb
  • twitter
  • whatsapp
  • whatsapp
Advertisement

ਖੇਤਰੀ ਪ੍ਰਤੀਨਿਧ

ਪਟਿਆਲਾ, 15 ਮਾਰਚ

Advertisement

ਸਪੈਸ਼ਲ ਸੈੱਲ ਰਾਜਪੁਰਾ ਦੇ ਇੰਚਾਰਜ ਹੈਰੀ ਬੋਪਾਰਾਏ ਤੇ ਟੀਮ ਨੇ ਗੈਂਗਸਟਰ ਲੱਕੀ ਪਟਿਆਲ ਗਰੋਹ ਨਾਲ ਸਬੰਧਤ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਪੁਲੀਸ ਲਾਈਨ ਵਿੱਚ ਐੱਸਐੱਸਪੀ ਵਰੁਣ ਸ਼ਰਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਸ਼ਮਸ਼ੇਰ ਸਿੰਘ ਸ਼ੇਰਾ ਵਾਸੀ ਜ਼ਿਲ੍ਹਾ ਤਰਨ ਤਾਰਨ, ਰੋਹਿਤ ਕੁਮਾਰ ਅਤੇ ਗੁਲਸ਼ਨ ਕੁਮਾਰ ਗੁੱਲੂ ਵਾਸੀ ਰਾਜਪੁਰਾ ਸ਼ਾਮਲ ਹਨ। ਇਨ੍ਹਾਂ ਨੂੰ ਐੱਸਪੀ (ਡੀ) ਯੋਗੇਸ਼ ਸ਼ਰਮਾ ਦੀ ਨਿਗਰਾਨੀ, ਰਾਜਪੁਰਾ ਦੇ ਡੀਐੱਸਪੀ ਬਿਕਰਮਜੀਤ ਬਰਾੜ ਦੀ ਅਗਵਾਈ ਹੇਠ ਸਪੈਸ਼ਲ ਸੈੱਲ ਦੇ ਇੰਚਾਰਜ ਹੈਰੀ ਬੋਪਰਾਏ ਅਤੇ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਮਰੀਕਾ ਵਿੱਚ ਬੈਠਾ ਗੈਂਗਸਟਰ ਗੁਰਵਿੰਦਰ ਸਿੱਧੂ ਹੈਂਡਲ ਕਰਦਾ ਹੈ, ਜੋ ਗੈਂਗਸਟਰ ਲੱਕੀ ਪਟਿਆਲ ਦਾ ਨਜ਼ਦੀਕੀ ਹੈ। ਲੱਕੀ ਪਟਿਆਲ ਫਿਰੌਤੀ ਅਤੇ ਟਾਰਗੈਟ ਕਿਲਿੰਗ ਦੀਆਂ ਵਾਰਦਾਤਾਂ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਹਥਿਆਰ ਗੁਰਵਿੰਦਰ ਸਿੱਧੂ ਨੇ ਆਪਣੇ ਵਿਰੋਧੀ ਗੈਂਗ ਦੇ ਮੈਂਬਰ ਗੋਲਡੀ ਢਿੱਲੋਂ ’ਤੇ ਹਮਲਾ ਕਰਵਾਉਣ ਲਈ ਮੁਹੱਈਆ ਕਰਵਾਏ ਸਨ।

Advertisement

Advertisement
×