ਚੰਡੀਗੜ੍ਹ: ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਇੱਕ ਵਧੀਕ ਐੱਸਈ ਸੁਖਦਰਸ਼ਨ ਪਾਲ ਸਿੰਘ ਤੇ ਦੋ ਐੱਸਡੀਓਜ਼ ਗਿਆਨ ਸਿੰਘ ਤੇ ਹਰਮਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ’ਤੇ ਏਸੀਐੱਸਆਰ ਕੰਡਕਟਰ ਤੇ 66 ਕੇਵੀ ਕੇਬਲਾਂ ਦੀ ਦੁਰਵਰਤੋਂ ਕਰਨ ਦੀ ਸ਼ਿਕਾਇਤ ਮਿਲਣ ਮਗਰੋਂ ਮੁਅੱਤਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਚੀਫ਼ ਇੰਜਨੀਅਰਾਂ ਅਤੇ ਸੁਪਰਡੈਂਟ ਇੰਜਨੀਅਰਾਂ ਸਮੇਤ ਹੋਰ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ। -ਟਨਸ