ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 18 ਜੂਨ
ਕਰੋਨਾ ਤੋਂ ਬਾਅਦ ਚਰਚਾ ਵਿਚ ਆਈ ਬਿਮਾਰੀ ਬਲੈਕ ਫੰਗਸ ਤੋਂ ਪੀੜਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਿਤ ਮਰੀਜ਼ਾਂ ‘ਚੋਂ ਤਿੰਨ ਦੀ ਇਲਾਜ ਦੌਰਾਨ ਮੌਤ ਹੋ ਗਈ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਨਾਲ ਸਬੰਧਿਤ ਬਲੈਕ ਫੰਗਸ ਦੇ ਕੁੱਲ 13 ਮਰੀਜ਼ ਵੱਖ-ਵੱਖ ਹਸਪਤਾਲਾਂ ‘ਚ ਜ਼ੇਰੇ ਇਲਾਜ ਹਨ। ਇਨ੍ਹਾਂ ‘ਚੋਂ 9 ਮਰਦ ਅਤੇ 3 ਔਰਤਾਂ ਹਨ।
ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਾਸੀ ਔਰਤ ਦੀ ਲੁਧਿਆਣਾ ਦੇ ਡੀਐਮਸੀ, ਅਮਲੋਹ ਵਾਸੀ ਦੀ ਪੀਜੀਆਈ ਚੰਡੀਗੜ੍ਹ ਵਿਚ ਤੇ ਫ਼ਤਹਿਗੜ੍ਹ ਸਾਹਿਬ ਨੇੜਲੇ ਪਿੰਡ ਬਾਗ ਸਕੰਦਰ ਦੀ ਮਹਿਲਾ ਮਰੀਜ਼ ਦੀ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ।