ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 28 ਅਗਸਤ
ਮੋਗਾ ਦੀ ਮਿਉਂਸਿਪਲ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਸਮੇਤ ਤਿੰਨ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਤੇ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ, ਡਿਪਟੀ ਮੇਅਰ ਅਸ਼ੋਕ ਧਮੀਜਾ ਅਤੇ ਇੱਕ ਕੌਂਸਲਰ ਨੇ ਕਿਹਾ ਕਿ ਉਹ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦਿਆਂ ‘ਆਪ’ ਵਿੱਚ ਸ਼ਾਮਲ ਹੋਏ ਹਨ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਰੰਗਲੇ ਭਵਿਖ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਚੰਗੇ ਲੋਕਾਂ ਦੀ ਆਮਦ ਨਾਲ ਪਾਰਟੀ ਮਜ਼ਬੂਤ ਹੋਵੇਗੀ।