ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ
ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 15 ਦਸੰਬਰ ਦੇਵੀਗੜ੍ਹ ਤੋਂ ਹਰਿਆਣਾ ਦੇ ਕਸਬਾ ਨਨਿਓਲਾ ਨੂੰ ਜਾਂਦੀ ਸੜਕ ’ਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਚਾਰ ਨੌਜਵਾਨ ਇੱਕ ਮੋਟਰਸਾਈਕਲ ’ਤੇ ਪਿੰਡ ਮੁਰਾਦਮਾਜਰਾ ਤੋਂ...
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 15 ਦਸੰਬਰ
ਦੇਵੀਗੜ੍ਹ ਤੋਂ ਹਰਿਆਣਾ ਦੇ ਕਸਬਾ ਨਨਿਓਲਾ ਨੂੰ ਜਾਂਦੀ ਸੜਕ ’ਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਚਾਰ ਨੌਜਵਾਨ ਇੱਕ ਮੋਟਰਸਾਈਕਲ ’ਤੇ ਪਿੰਡ ਮੁਰਾਦਮਾਜਰਾ ਤੋਂ ਦੇਵੀਗੜ੍ਹ ਵੱਲ ਨੂੰ ਆ ਰਹੇ ਸਨ। ਪਿੰਡ ਜੁਲਕਾਂ ਨੇੜੇ ਸੜਕ ’ਤੇ ਪਏ ਟੋਏ ਵਿੱਚ ਮੋਟਰਸਾਈਕਲ ਡਿੱਗਣ ਕਾਰਨ ਉਹ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਚੌਥੇ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਰਾਹੁਲ (20) ਪੁੱਤਰ ਸੁੱਚਾ ਸਿੰਘ, ਗੁਰਵਿੰਦਰ ਸਿੰਘ (16) ਪੁੱਤਰ ਗੁਰਮੀਤ ਸਿੰਘ ਤੇ ਵਿਕਾਸ (16) ਪੁੱਤਰ ਦੀਪ ਚੰਦ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਰਾਹੁਲ ਪੁੱਤਰ ਗੁਰਵਿੰਦਰ ਸਿੰਘ ਦੇ ਪੱਟ ’ਤੇ ਸੱਟ ਲੱਗੀ ਹੈ। ਇਸ ਸੜਕ ’ਤੇ ਪਏ ਟੋਇਆਂ ਕਾਰਨ ਅਕਸਰ ਹਾਦਸੇ ਵਾਪਰਦੇ ਹਨ। ਥਾਣਾ ਜੁਲਕਾਂ ਦੀ ਪੁਲੀਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਮਗਰੋਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਸੜਕ ਹਾਦਸੇ ਵਿੱਚ ਇਕ ਵਿਅਕਤੀ ਹਲਾਕ
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਇੱਥੇ ਕੰਮ ਤੋਂ ਘਰ ਪਰਤ ਰਿਹਾ ਮੋਟਰਸਾਈਕਲ ਸਵਾਰ ਹਲਵਾਈ ਗੁਰਸ਼ਰਨ ਸਿੰਘ ਵਾਸੀ ਬਿੱਲੋਂ ਸੜਕ ’ਤੇ ਖੜ੍ਹੇ ਇਕ ਟਰੱਕ ਵਿੱਚ ਜਾ ਵੱਜਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਿੱਲੋਂ ਪਿੰਡ ਦਾ ਵਾਸੀ ਗੁਰਸ਼ਰਨ ਸਿੰਘ ਸਮਰਾਲਾ ਤੋਂ ਇੱਕ ਵਿਆਹ ਸਮਾਗਮ ਤੋਂ ਕੰਮ ਕਰ ਕੇ ਪਰਤ ਰਿਹਾ ਸੀ। ਸੜਕ ਨਹਿਰ ਦੇ ਗੜ੍ਹੀ ਪੁਲ ਨੇੜੇ ਪਹਿਲਾਂ ਹੀ ਹਾਦਸੇ ਕਾਰਨ ਸੜਕ ’ਤੇ ਖੜ੍ਹੇ ਟਰੱਕ ਪਿੱਛੇ ਜਾ ਟਕਰਾਇਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਪਰੰਤ ਕਿਸੇ ਵਿਅਕਤੀ ਨੇ ਟਰੱਕ ਦੇ ਕੈਬਿਨ ਨੂੰ ਅੱਗ ਲਗਾ ਦਿੱਤੀ।

