DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਯੂ ਪੀ ’ਚ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ

ਦੋ ਨੌਜਵਾਨ ਫਿਰੋਜ਼ਪੁਰ ਤੇ ਤੀਜਾ ਪਟਿਆਲੇ ਨਾਲ ਸਬੰਧਤ; ਟੱਕਰ ਮਾਰਨ ਵਾਲਾ ਕਾਰ ਚਾਲਕ ਫ਼ਰਾਰ

  • fb
  • twitter
  • whatsapp
  • whatsapp
Advertisement

ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਵਿੱਚ ਵਾਪਰੇ ਸੜਕ ਹਾਦਸੇ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਨਜੀਬਾਬਾਦ ਕੋਤਵਾਲੀ ਇਲਾਕੇ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਬੈਠ ਕੇ ਖਾਣਾ ਖਾ ਰਹੇ ਤਿੰਨ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਮ੍ਰਿਤਕਾਂ ਵਿੱਚ ਦੋ ਨੌਜਵਾਨ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਸਨ, ਜਦਕਿ ਤੀਜਾ ਪਟਿਆਲਾ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਪੁਲੀਸ ਅਧਿਕਾਰੀਆਂ ਮੁਤਾਬਕ ਤਿੰਨੇ ਨੌਜਵਾਨ ਪਿਕਅੱਪ ਵਾਹਨ ਰਾਹੀਂ ਉੱਤਰਾਖੰਡ ਦੇ ਰੁਦਰਪੁਰ ਤੋਂ ਘੋੜੇ ਲੈ ਕੇ ਪੰਜਾਬ ਵੱਲ ਆ ਰਹੇ ਸਨ। ਰਸਤੇ ਵਿੱਚ ਉਹ ਬਸ਼ੀਰਪੁਰ ਨਹਿਰ ਪੱਟੜੀ ਮਾਰਗ ’ਤੇ ਸੜਕ ਕਿਨਾਰੇ ਬੈਠ ਕੇ ਖਾਣਾ ਖਾ ਰਹੇ ਸਨ ਕਿ ਇਸੇ ਦੌਰਾਨ ਹਰਿਦੁਆਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖਾਣਾ ਖਾ ਰਹੇ ਤਿੰਨਾਂ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਸ਼ਨਾਖ਼ਤ ਮਨਦੀਪ ਸਿੰਘ (25), ਅਰਸ਼ਦੀਪ ਸਿੰਘ (29), ਅਤੇ ਗਗਨਦੀਪ ਸਿੰਘ (24) ਵਜੋਂ ਹੋਈ ਹੈ। ਪੁਲੀਸ ਅਨੁਸਾਰ ਗਗਨਦੀਪ ਸਿੰਘ ਪਟਿਆਲਾ ਦਾ ਰਹਿਣ ਵਾਲਾ ਸੀ, ਜਦਕਿ ਮਨਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਸਨ। ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਘੱਗਾ ਨੇੜੇ ਟਰਾਲਿਆਂ ਦੀ ਟੱਕਰ, ਦੋ ਮੌਤਾਂ

Advertisement

ਘੱਗਾ (ਰਵੇਲ ਸਿੰਘ ਭਿੰਡਰ): ਜੰਮੂ-ਕੱਟੜਾ ਐਕਸਪ੍ਰੈੱਸਵੇਅ ’ਤੇ ਘੱਗਾ ਟੌਲ ਪਲਾਜ਼ਾ ਕੋਲ ਸ਼ੁੱਕਰਵਾਰ ਰਾਤ ਦੋ ਟਰਾਲਿਆਂ ਦੀ ਹੋਈ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ| ਹਾਦਸਾ ਐਨਾ ਭਿਆਨਕ ਸੀ ਕਿ ਦੋਵੇਂ ਟਰਾਲਿਆਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਅਤੇ ਮ੍ਰਿਤਕ ਵਿਅਕਤੀ ਵਾਹਨ ਵਿੱਚ ਬੁਰੀ ਤਰ੍ਹਾਂ ਫਸ ਗਏ| ਜਾਣਕਾਰੀ ਮੁਤਾਬਕ ਦੋਵੇਂ ਟਰਾਲੇ ਦਿੱਲੀ ਵੱਲੋਂ ਆ ਰਹੇ ਸਨ। ਥਾਣਾ ਘੱਗਾ ਦੇ ਏ ਐੱਸ ਆਈ ਸ਼ੇਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ| ਮ੍ਰਿਤਕਾਂ ਦੀ ਸ਼ਨਾਖ਼ਤ ਗੁਰਜੰਟ ਸਿੰਘ ਵਾਸੀ ਪਿੰਡ ਅਲੀਕੇ ਝੁੱਗੀਆਂ (ਫਿਰੋਜ਼ਪੁਰ) ਤੇ ਆਸ਼ੂ ਵਾਸੀ ਪਿੰਡ ਹਾਸ਼ਮ ਛੰਨਾ (ਫਿਰੋਜ਼ਪੁਰ) ਵਜੋਂ ਹੋਈ ਹੈ| ਪੁਲੀਸ ਵੱਲੋਂ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
×