ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 5 ਨਵੰਬਰ
ਪੰਜਾਬ ਪੁਲੀਸ ਨੇ ਕਿਹਾ ਹੈ ਕਿ ਉਸ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤ ਵਿਚ ਧਮਾਕਾਖੇਜ਼ ਸਮੱਗਰੀ ਨਾਲ ਭਰੇ ਟਿਫਿਨ ਬਾਕਸ ਨੂੰ ਬਰਾਮਦ ਕਰਕੇ ਅਤਿਵਾਦੀ ਵਾਰਦਾਤ ਨੂੰ ਨਾਕਾਮ ਕੀਤਾ ਹੈ। ਜਲਾਲਾਬਾਦ ਧਮਾਕੇ ਦੇ ਮਾਮਲੇ ‘ਚ ਇਸ ਹਫਤੇ ਦੇ ਸ਼ੁਰੂ ‘ਚ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ ਤੋਂ ਪੁੱਛ ਪੜਛਾਲ ਤੋਂ ਬਾਅਦ ਬੁੱਧਵਾਰ ਨੂੰ ਅਲੀ ਕੇ ਪਿੰਡ ’ਚ ਇਹ ਬਰਾਮਦਗੀ ਕੀਤੀ ਗਈ।