ਜਲੰਧਰ (ਨਿੱਜੀ ਪੱਤਰ ਪ੍ਰੇਰਕ): ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਦੋਸ਼ ਲਾਇਆ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਭੋਗਪੁਰ ਵਿੱਚ ਸਮਾਗਮ ਦੌਰਾਨ ਸਟੇਜ ਤੋਂ ਉਨ੍ਹਾਂ ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਪੱਤਰਕਾਰਾਂ ਨੂੰ ਸ੍ਰੀ ਰੰਧਾਵਾ ਦੀ ਉਹ ਵੀਡੀਓ ਵੀ ਦਿਖਾਈ, ਜਿਸ ਵਿੱਚ ਉਹ ਧਮਕੀ ਭਰੇ ਲਹਿਜ਼ੇ ਵਿੱਚ ਉਨ੍ਹਾਂ ਵਿਰੁੱਧ ਕੇਸ ਕਰਨ ਦੀ ਧਮਕੀ ਦੇ ਰਹੇ ਹਨ। ਟੀਨੂੰ ਨੇ ਕਿਹਾ ਕਿ ਕਾਂਗਰਸ ਬਦਲਾਖੋਰੀ ਦੀ ਰਾਜਨੀਤੀ ’ਤੇ ਉਤਰ ਆਈ ਹੈ।