ਪੱਤਰ ਪ੍ਰੇਰਕ
ਮਾਨਸਾ, 19 ਅਕਤੂਬਰ
ਇੱਥੋਂ ਦੀ ਅਦਾਲਤ ਨੇ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਗੈਂਗਸਟਰ ਦੀਪਕ ਟੀਨੂ ਨੂੰ ਮਾਨਸਾ ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਗ੍ਰਿਫ਼ਤ ਵਿੱਚੋਂ ਫ਼ਰਾਰ ਕਰਵਾਉਣ ’ਚ ਮਦਦ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਲੁਧਿਆਣਾ ਦੇ ਜਿੰਮ ਮਾਲਕ ਸਮੇਤ ਦੋ ਹੋਰਾਂ ਨੂੰ ਅੱਜ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਨ੍ਹਾਂ ਤਿੰਨਾਂ ਰਾਜਿੰਦਰ ਸਿੰਘ, ਰਾਜਵੀਰ ਸਿੰਘ ਅਤੇ ਕੁਲਦੀਪ ਸਿੰਘ ਦਾ ਅੱਜ ਪੁਲੀਸ ਰਿਮਾਂਡ ਖ਼ਤਮ ਹੋ ਗਿਆ ਸੀ। ਮਾਨਸਾ ਦੇ ਸਿਵਲ ਹਸਪਤਾਲ ਵਿੱਚ ਡਾਕਟਰੀ ਮੁਆਇਨਾ ਕਰਵਾਉਣ ਤੋਂ ਬਾਅਦ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।