ਟੀਨੂ ਨੇ ਸਹਿਕਾਰੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 28 ਮਈ ਅੱਜ ਪਵਨ ਕੁਮਾਰ ਟੀਨੂ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਪ੍ਰਭਬੀਰ ਸਿੰਘ ਬਰਾੜ ਨੇ ਪਨਸਪ ਅਤੇ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਈ
Advertisement
ਅੱਜ ਪਵਨ ਕੁਮਾਰ ਟੀਨੂ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਪ੍ਰਭਬੀਰ ਸਿੰਘ ਬਰਾੜ ਨੇ ਪਨਸਪ ਅਤੇ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਤੇ ਵਿੱਤ ਨਿਗਮ ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ। ਪਵਨ ਕੁਮਾਰ ਟੀਨੂ ਨੇ ਅੱਜ ਸੈਕਟਰ-17 ਸਥਿਤ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਟੀਨੂ ਨੂੰ ਵਧਾਈ ਦਿੱਤੀ। ਇਸ ਦੌਰਾਨ ਕੈਬਨਿਟ ਮੰਤਰੀਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹਾਇਤਾ ਵਿੱਚ ਖੇਤੀਬਾੜੀ ਵਿਕਾਸ ਬੈਂਕ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੱਤਾ।
Advertisement