ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੀ ਲੁਆਈ ਲਈ ਖੇਤੀ ਸੈਕਟਰ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ ਅਤੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਲੁਆਈ ਮੌਕੇ ਕੋਵਿਡ ਸੁਰੱਖਿਆ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਤੇ ਮਜ਼ਦੂਰ ਮਾਸਕ ਪਹਿਨਣ ਅਤੇ ਅਧਿਕਾਰੀਆਂ ਦੇ ਮਸ਼ਵਰਿਆਂ ਦੀ ਪਾਲਣਾ ਕਰਨ। ਅਮਰਿੰਦਰ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ’ਤੇ ਵੀ ਤਸੱਲੀ ਪ੍ਰਗਟਾਈ।