ਟ੍ਰਿਬਿਊਨ ਨਿਊਜ਼ ਸਰਵਿਸ
ਮੁਕਤਸਰ, 11 ਜਨਵਰੀ
ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਰੋਨਾ ਹੋ ਗਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਹਫ਼ਤੇ ਲਈ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਮੁਕਤਸਰ ਡਾਕਟਰ ਸਤੀਸ਼ ਗੋਇਲ ਨੇ ਕਿਹਾ ਕਿ ਮੰਤਰੀ ਦਾ ਕੋਵਿਡ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦਾ ਐਤਵਾਰ ਨੂੰ ਆਰਟੀਪੀਸੀਆਰ ਟੈਸਟ ਕੀਤਾ ਗਿਆ ਸੀ ਤੇ ਸੋਮਵਾਰ ਨੂੰ ਕੋਵਿਡ ਪਾਜ਼ੇਟਿਵ ਰਿਪੋਰਟ ਆਈ। ਡਾਕਟਰੀ ਟੀਮ ਮੰਗਲਵਾਰ ਨੂੰ ਮੰਤਰੀ ਨਾਲ ਸੰਪਰਕ ਵਿੱਚ ਲੋਕਾਂ ਦੇ ਨਮੂਨੇ ਲਵੇਗੀ।