
ਮਹਿੰਦਰ ਸਿੰਘ ਰੱਤੀਆਂ
ਮੋਗਾ, 21 ਜਨਵਰੀ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਤਹਿਤ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਮਕਸਦ ਨਾਲ ‘ਅਪਰੇਸ਼ਨ ਈਗਲ-2’ ਤਹਿਤ ਸੂਬਾ ਭਰ ਵਿੱਚ ਇੱਕੋ ਸਮੇਂ ਪੁਲੀਸ ਨੇ ਬੱਸ ਅੱਡਿਆਂ ਅਤੇ ਰੇਲਵੇ ਸਟੇਸਨਾਂ ’ਤੇ ਵਿਸ਼ੇਸ਼ ਚੈਕਿੰਗ ਕੀਤੀ। ਇਥੇ ਫ਼ਰੀਦਕੋਟ ਰੇਂਜ ਦੇ ਆਈਜੀ ਪੀਕੇ ਯਾਦਵ ਅਤੇ ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਬੱਸ ਅੱਡਿਆਂ ਅਤੇ ਰੇਲਵੇ ਸਟੇਸਨਾਂ ਸੰਵੇਦਨਸ਼ੀਲ ਥਾਵਾਂ ਤੋਂ ਇਲਾਵਾ ਵਾਹਨਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਪੁਲੀਸ ਦੀ ਦੂਜੀ ਵਾਰ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਨੂੰ ਅਪਰੇਸ਼ਨ ਈਗਲ-2’ ਦਾ ਨਾਂ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਮੁਹਿੰਮ ਤਹਿਤ 23 ਦਸੰਬਰ ਨੂੰ ਅਪਰੇਸ਼ਨ ਈਗਲ ਤਹਿਤ ਸੂਬਾ ਭਰ ਵਿੱਚ ਚੈਕਿੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਹੋਣ ਤੱਕ ਅਜਿਹੇ ਅਪਰੇਸ਼ਨ ਜਾਰੀ ਰਹਿਣਗੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ