ਅੰਮ੍ਰਿਤਸਰ (ਟਨਸ): ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ 27 ਦਸੰਬਰ ਨੂੰ ਸਿਰਫ 15 ਮਿੰਟ ਵਾਸਤੇ ਮੂਲ ਮੰਤਰ ਤੇ ਗੁਰਮੰਤਰ ਦਾ ਪਾਠ ਕੀਤਾ ਜਾਵੇ। ਇਸ ਸਬੰਧੀ ਇਕ ਵੀਡਿਓ ਸੁਨੇਹੇ ਰਾਹੀਂ ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ 13 ਪੋਹ ਭਾਵ 27 ਦਸੰਬਰ ਨੂੰ ਸਵੇਰੇ ਦਸ ਵਜੇ ਤੋਂ 10.15 ਵਜੇ ਤਕ ਹਰੇਕ ਸਿੱਖ ਮਾਈ-ਭਾਈ ਜਿਥੇ ਵੀ ਹੋਵੇ, ਸਿਰਫ 15 ਮਿੰਟ ਵਾਸਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੂਲ ਮੰਤਰ ਤੇ ਗੁਰਮੰਤਰ ਦਾ ਜਾਪ ਕਰਨ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਇਹ ਦਿਨ ਇੱਕ ਅਹਿਮ ਦਿਹਾੜਾ ਹੈ।